ਪੰਜਾਬਪਟਿਆਲਾ

‘ਪੋਲ ਖੋਲ ਰੈਲੀ’ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਨੂੰ ਉਜਾਗਰ ਕਰੇਗੀ : ਸ. ਬਾਦਲ

ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ਦੀ ਪੂਰਤੀ ਲਈ ਸਰਕਾਰਾਂ ਦੀ ਜਵਾਬਦੇਹੀ ਜ਼ਰੂਰੀ : ਸ. ਬਾਦਲ
ਜ਼ਿਲ੍ਹਾ ਪ੍ਰਧਾਨ ਰੱਖੜਾ ਅਤੇ ਜੁਨੇਜਾ ਨਾਲ ਮਿਲਕੇ ਪੋਲ ਖੋਲ ਰੈਲੀ ਨੂੰ ਲੈ ਕੇ ਤਿਆਰੀਆਂ ਆਰੰਭੀਆਂ
ਪਟਿਆਲਾ 3 ਫਰਵਰੀ (ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲਂ ਹਲਕਾ ਵਾਰ ‘ਪੋਲ ਖੋਲ ਰੈਲੀਆਂ’ ਰਾਹੀਂ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਅਤੇ ਕੀਤੇ ਵਿਸ਼ਵਾਸ਼ਘਾਤ ਨੂੰ ਉਜਾਗਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਲਕਸ਼ਮੀ ਡੈਂਟਲ ਇੰਸਟੀਚਿਊਟ ਦੇ ਡਾਇਰੈਕਟਰ ਭਗਵਾਨ ਦਾਸ ਗੁਪਤਾ ਦੇ ਗ੍ਰਹਿ ਵਿਖੇ ਕੀਤਾ।

ਇਸ ਮੋਕੇ ਸ. ਬਾਦਲ ਨੇ ਕਿਹਾ ਕਿ ਚੋਣ ਮੈਨੀਫੈਸਟੋ ਰਾਹੀਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਜਿਹਾ ਕਾਨੂੰਨ ਅਮਲ ਵਿਚ ਲਿਆਂਦਾ ਜਾਣਾ ਚਾਹੀਦਾ ਹੈ, ਜਿਸ ਨਾਲ ਸਰਕਾਰਾਂ ਦੀ ਜਵਾਬਦੇਹੀ ਕੀਤੀ ਜਾ ਸਕੇ। ਸ. ਬਾਦਲ ਹਲਕਾ ਸਮਾਣਾ ‘ਚ 13 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਅਤੇ ਮੀਤ ਪ੍ਰਧਾਨ ਭਗਵਾਨ ਦਾਸ ਜੁਨੇਜਾ ਨਾਲ ਵੀ ਮੁਲਾਕਾਤ ਕੀਤੀ ਅਤੇ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਸ. ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਪਿਛਲੇ 10 ਸਾਲਾਂ ਦੇ ਕਾਰਜਕਾਲ ਵਿਚ ਹਰ ਵਰਗ ਦੀ ਭਲਾਈ ਲੋਕ ਭਲਾਈ ਸਕੀਮਾਂ ਲਿਆਂਦੀਆਂ ਸਨ, ਜੋ ਕੈਪਟਨ ਸਰਕਾਰ ਵੱਲੋਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਕੂਲਾਂ, ਥਰਮਲ ਪਲਾਂਟ ਅਤੇ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਇਹ ਵਿਖਾ ਦਿੱਤਾ ਹੈ ਕਿ ਕੈਪਟਨ ਸਰਕਾਰ ਸਿਆਸੀ ਬਦਲਾਖੋਰੀ ਰਾਹ ਪੈ ਕੇ ਸੂਬੇ ਦੇ ਲੋਕ ਹਿੱਤਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ, ਅਕਾਲੀ ਆਗੂਆਂ ਤੇ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਵੇਖ ਕੇ ਅਕਾਲੀ ਦਲ ਚੁੱਪ ਨਹੀਂ ਬੈਠੇਗਾ। ਸ. ਬਾਦਲ ਨੇ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੋਕਾਂ ਦੀ ਕਚਹਿਰੀ ‘ਚ ਰੱਖਣ ਲਈ ਅਕਾਲੀ ਦਲ ਪੋਲ ਖੋਲ ਰੈਲੀਆਂ ਕਰਕੇ ਕਾਂਗਰਸ ਦੇ ਪਾਜ ਉਦੇੜ ਦਿੱਤੇ ਜਾਣਗੇ।
ਇਸ ਮੌਕੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਰਣਧੀਰ ਸਿੰਘ ਰੱਖੜਾ, ਨਰਦੇਵ ਸਿੰਘ ਆਕੜੀ, ਕੁਲਵਿੰਦਰ ਸਿੰਘ ਵਿੱਕੀ ਰਿਵਾਜ, ਮਨਜੋਤ ਸਿੰਘ ਚਹਿਲ, ਰਵਿੰਦਰਪਾਲ ਸਿੰਘ ਜੌਨੀ ਕੋਹਲੀ, ਸੁਖਬੀਰ ਸਿੰਘ ਸਨੌਰ ਤੋਂ ਇਲਾਵਾ ਕਈ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *