ਐਸ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਨੇ ਪ੍ਰੋ. ਬਡੂੰਗਰ ਤੋਂ ਲਿਆ ਅਸ਼ੀਰਵਾਦ
ਨਿਯੁਕਤੀ ਨਾਲ ਸ਼ਹਿਰ ‘ਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ : ਪ੍ਰੋ. ਬਡੂੰਗਰ
ਪਟਿਆਲਾ 5 ਫਰਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ. ਗੁਰਚਰਨ ਸਿੰਘ ਖਾਲਸਾ ਨੇ ਜ਼ਿਲ੍ਹਾ ਪਟਿਆਲਾ ‘ਚ ਅਕਾਲੀ ਦਲ ਨੂੰ ਮਜ਼ਬੂਤ ਕੀਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ ਅਤੇ ਅਸ਼ੀਰਵਾਦ ਹਾਸਲ ਕੀਤਾ।
ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਵੱਲੋਂ ਸ਼ਹਿਰੀ ਪ੍ਰਧਾਨ ਸ. ਗੁਰਚਰਨ ਸਿੰਘ ਖਾਲਸਾ ਨੂੰ ਤੀਜੀ ਵਾਰ ਐਸ. ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ‘ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।
ਗੱਲਬਾਤ ਦੌਰਾਨ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਗੁਰਚਰਨ ਸਿੰਘ ਖਾਲਸਾ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਣਾਏ ਜਾਣ ਦੇ ਫੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲ ਦਲ ਨੇ ਹਮੇਸ਼ਾ ਪਾਰਟੀ ‘ਚ ਰਹਿ ਕੇ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਬਣਦਾ ਸਤਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਚਰਨ ਸਿੰਘ ਖਾਲਸਾ ਨੂੰ ਮੁੜ ਪ੍ਰਧਾਨ ਬਣਾਏ ਜਾਣ ਨਾਲ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।
ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਚਰਨ ਸਿੰਘ ਖਾਲਸਾ ਨੇ ਹਮੇਸ਼ਾ ਅਕਾਲੀ ਦਲ ‘ਚ ਨਿਰਸਵਾਰਥ ਹੋ ਕੇ ਕੰਮ ਕੀਤਾ, ਜਿਨ੍ਹਾਂ ਨੇ ਪੱਛੜੇ ਵਰਗਾਂ ਨੂੰ ਇਕਜੁੱਟ ਕਰਨ ਅਤੇ ਮਜ਼ਬੂਤ ਬਣਾਕੇ ਸ਼੍ਰੋਮਣੀ ਅਕਾਲੀ ਦਲ ਨੂੰ ਸ਼ਕਤੀ ਦਿੱਤੀ ਹੈ, ਜੋ ਭਵਿੱਖ ‘ਚ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਪੀਐਸਆਈਡੀਸੀ ਦੇ ਸਾਬਕਾ ਡਾਇਰੈਕਟਰ ਅਜੇ ਥਾਪਰ, ਨਛੱਤਰ ਸਿੰਘ ਨੌਲੱਖਾ ਅਤੇ ਬੱਬਲੂ ਕਲਿਆਣ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

