ਪੰਜਾਬ

ਵਿਜੀਲੈਂਸ ਵਲੇ ਸੇਵਾ ਕੇਂਦਰ ਦਾ ਕਰਮਚਾਰੀ 4000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ•, 6 ਫਰਵਰੀ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾ ਕੇਂਦਰ ਹਰਨਾਮਪੁਰਾ ਜਿਲਾ ਲੁਧਿਆਣਾ ਵਿਖੇ ਤਾਇਨਾਤ ਕੰਪਿਊਟਰ ਓਪਰੇਟਰ ਹਰਕਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੰਪਿਊਟਰ ਓਪਰੇਟਰ ਨੂੰ ਸ਼ਿਕਾਇਤਕਰਤਾ ਸੁਪਿੰਦਰ ਕੌਰ ਵਾਸੀ ਪਿੰਡ ਨੱਤ, ਥਾਣਾ ਡੇਹਲੋਂ ਜ਼ਿਲ•ਾ ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਤਿੰਨ ਬੱਚਿਆਂ ਦੇ ਜਨਮ ਸਰਟੀਫਿਕੇਟ ਬਣਾਉਣ ਦੇ ਇਵਜ ਵਿਚ ਉਕਤ ਓਪਰੇਟਰ ਵਲੋਂ 6500 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 4000 ਰੁਪਏ ਵਿਚ ਤੈਅ ਹੋ ਗਿਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕੰਪਿਊਟਰ ਓਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *