ਦੇਸ਼-ਵਿਦੇਸ਼ਪੰਜਾਬ

ਸੁਰੇਸ਼ ਕੁਮਾਰ ਦੇ ਵਾਪਸ ਆਪਣੇ ਅਹੁਦੇ ‘ਤੇ ਆਉਣ ਲਈ ਰਾਹ ਪੱਧਰਾ

ਨਿਯੁਕਤੀ ਰੱਦ ਕਰਨ ਦੇ ਫੈਸਲੇ ‘ਤੇ ਲੱਗੀ ਰੋਕ
ਚੰਡੀਗੜ੍ਹ 14 ਫਰਵਰੀ (ਮਧੂਸਾਰ ਬਿਊਰੋ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰਨ ਦੇ ਸਿੰਗਲ ਬੈਂਚ ਦੇ ਫੈਸਲੇ ਤੇ ਰੋਕ ਲਾ ਦਿੱਤੀ ਗਈ ਹੈ . ਇਹ ਰੋਕ ਹਾਈ ਕੋਰਟ ਦੇ ਡਬਲ ਬੈਂਚ ਨੇ ਲਾਈ ਹੈ .ਇਸ ਨਾਲ ਇੱਕ ਵਾਰ ਸੁਰੇਸ਼ ਕੁਮਾਰ ਦੇ ਵਾਪਸ ਆਪਣੇ ਅਹੁਦੇ ਤੇ ਆਉਣ ਲਈ ਰਾਹ ਪੱਧਰਾ ਹੋ ਗਿਆ ਹੈ। ਇਹ ਰੋਕ ਲਾਉਣ ਵਾਲੇ ਬੈਂਚ ਵਿਚ ਜਸਟਿਸ ਮਹੇਸ਼ ਗਰੋਵਰ ਅਤੇ ਜਸਟਿਸ ਰਾਜਵੀਰ ਸ਼ੇਰਵਾਤ ਸ਼ਾਮਲ ਸਨ।

ਰਾਜ ਸਰਕਾਰ ਵੱਲੋਂ ਸਾਬਕਾ ਕੇਂਦਰੀ ਖ਼ਜ਼ਾਨਾ ਮੰਤਰੀ ਪੀ ਚਿਦੰਬਰਮ ਪੇਸ਼ ਹੋਏ। ਚੇਤੇ ਰਹੇ ਕਿ ਹਾਈ ਕੋਰਟ ਦੇ ਸਿੰਗਲ ਬੈਂਚ ਨੇ 17 ਜਨਵਰੀ ਨੂੰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ ਅਤੇ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ .

Leave a Reply

Your email address will not be published. Required fields are marked *