ਪਟਿਆਲਾ

ਯੂਥ ਮੋਰਚਾ ਕਰੇਗਾ ਕਾਂਗਰਸ ਦੇ ਖਿਲਾਫ਼ ਰੋਸ ਪ੍ਰਦਰਸ਼ਨ

ਸੂਬੇ ਦੇ ਲੋਕ ਕਰ ਰਹੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ
ਪਟਿਆਲਾ 17 ਫਰਵਰੀ (ਮਧੂਸਾਰ ਬਿਊਰੋ) ਭਾਰਤੀ ਜਨਤਾ ਪਾਰਟੀ ਯੂਥ ਮੋਰਚਾ ਦੀ ਇਕ ਬੈਠਕ ਬੁਦੇਲਾ ਮੰਦਰ ਵਿਚ ਭਾਜਪਾ ਦੇ ਮਹਾਂ ਮੰਤਰੀ ਪੰਜਾਬ ਅਨੁਜ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਭਾਜਪਾ ਪਟਿਆਲਾ ਨਾਭਾ ਰਾਜਪੁਰਾ ਦੇ ਵਰਕਰ ਸ਼ਾਮਲ ਹੋਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਮਹਾਂ ਮੰਤਰੀ ਅਨੁਜ ਛਾਰੀਆ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਰੁਣ ਜਿਦਲ ਨੇ ਦੱਸਿਆ ਕਿ 17 ਮਾਰਚ ਤੋਂ ਭਾਜਪਾ ਵੱਲੋਂ ਕਾਂਗਰਸ ਦੇਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਚੋਣਾਂ ਦੇ ਸਮੇਂ ਵਿਚ ਆਮ ਲੋਕਾਂ ਤੋਂ ਕਈ ਤਰ੍ਹਾਂ ਦੇ ਲੁਭਾਵੇ ਵਾਅਦੇ ਕੀਤੇ ਗਏ ਸਨ, ਪਰ ਅੱਜ ਸਰਕਾਰ ਬਣਨ ਦੀ ਕਾਫੀ ਸਮਾਂ ਬੀਤ ਜਾਣ ਤੋਂ ਬਾਦ ਵੀ ਸਰਕਾਰ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਅਤੇ ਲੋਕਾਂ ਨੇ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਲਈ ਕਹਿੰਦੇ ਹਨ ਤਾਂ ਉਨ੍ਹਾਂ ਦਾ ਇਕ ਹੀ ਜਵਾਬ ਹੁੰਦਾ ਹੈ ਕਿ ਖ਼ਜ਼ਾਨੇ ਵਿਚ ਪੈਸੇ ਨਹੀਂ ਹਨ। ਵਰੁਣ ਜਿੰਦਲ ਨੇ ਕਾਂਗਰਸ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕਕੇ ਕਿਹਾ ਸੀ ਕਿ ਉਹ ਸਰਕਾਰ ਬਣਨ ‘ਤੇ ਇਕ ਮਹੀਨੇ ਵਿਚ ਨਸ਼ਾ ਖਤਮ ਕਰ ਦੇਣਗੇ, ਪਰ ਪਿਛਲੇ ਕੁਝ ਸਮੇਂ ਪਹਿਲਾਂ ਕਾਂਗਰਸ ਦੇ ਹੀ ਨੇਤਾਵਾਂ ਨੇ ਲੁਧਿਆਣਾ ਜ਼ਿਲ੍ਹੇ ਵਿਚ ਨਸ਼ਾ ਹੋਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜਿਥੇ ਕਾਂਗਰਸ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਭਾਜਪਾ ਨੂੰ ਮਜ਼ਬੂਤ ਬਣਾਏ ਜਾਣ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਭਾਜਪਾ ਯੁਵਾ ਮੋਰਚਾ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਯੂਥ ਵਿੰਗ ਦਾ ਵਿਸਥਾਰ ਕਰਨ ਲਈ ਨੌਜਵਾਨਾਂ ਦੀ ਭਰਤੀ ਵੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਜ਼ਿਲ੍ਹੇ ਭਰ ਵਿਚੋਂ ਭਾਜਪਾ ਯੂਥ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *