ਪਟਿਆਲਾ

ਬੀ.ਐੱਨ.ਖਾਲਸਾ ਸਕੂਲ ਦਾ ਸਾਲਾਨਾ ਸਮਾਰੋਹ ਉਤਸ਼ਾਹ ਪੁਰਵਕ ਮਨਾਇਆ

ਪਟਿਆਲਾ 19 ਫਰਵਰੀ (ਮਧੂਸਾਰ ਬਿਊਰੋ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀ.ਐੱਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਰੋਡ ਪਟਿਆਲਾ ਦੇ ਸਮੂੰਹ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸਲਾਨਾ ਸਮਾਰੋਹ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।

ਸਮਾਰੋਹ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ ਕੌਮੀ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਜੀ ਦਾ ਵਿਸ਼ੇਸ਼ ਸੰਦੇਸ਼ ਲੈ ਕੇ ਪਹੁੰਚੇ, ਜਿਹੜੇ ਕਿ ਪੰਜਾਬ ਤੋਂ ਬਾਹਰ ਹੋਣ ਕਾਰਨ ਮਿੱਥੇ ਪ੍ਰੋਗਰਾਮ ਤੇ ਨਹੀਂ ਪਹੁੰਚ ਸਕੇ। ਇਸ ਸੰਦੇਸ਼ ‘ਚ ਉਨ੍ਹਾਂ ਕਿਹਾ ਕਿ ਬੀ.ਐੱਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਪ੍ਰੋਫੈਸਰ ਮਹਿੰਦਰ ਪਾਲ ਸਿੰਘ ਨੇ ਇਸ ਮੌਕੇ ਖੁੱਦ ਵਿਦਿਆਰਥੀਆਂ, ਸਫਾਟ ਅਤੇ ਬਾਹਰੋਂ ਆਏ ਪਤਵੰਤਿਆਂ ਨੂੰ ਸਿੱਖ ਸਿਧਾਂਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਸੰਪੂਰਨਤਾ ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ। ਬੀ.ਐੱਨ.ਖਾਲਸਾ ਐਜੂਕੇਸ਼ਨਲ ਟਰਸਟ ਸਰਹਿੰਦ ਰੋਡ ਪਟਿਆਲਾ ਵੱਲੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ ਨੂੰ ਸਨਮਾਨ ਚਿੰਨ ਭੇਂਟ ਕੀਤਾ ਗਿਆ।

Leave a Reply

Your email address will not be published. Required fields are marked *