ਪਟਿਆਲਾ

ਪੰਚਮੀ ਮੌਕੇ ਖੂਨਦਾਨ ਕੈਂਪ ‘ਚ 87 ਯੂਨਿਟ ਖੂਨ ਇਕੱਤਰ

ਖੂਨਦਾਨ ਕੈਂਪ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਵੱਡੀ ਲੋੜ : ਪ੍ਰੋ. ਬਡੂੰਗਰ
ਪਟਿਆਲਾ 21 ਫਰਵਰੀ (ਮਧੂਸਾਰ ਬਿਊਰੋ) ਮਿਸ਼ਨ ਲਾਲੀ ਤੇ ਹਰਿਆਲੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਹਰ ਮਹੀਨੇ ਪੰਚਮੀ ਦੇ ਦਿਹਾੜੇ ‘ਤੇ ਲਗਾਏ ਜਾਂਦੇ ਇਸ ਖੂਨਦਾਨ ਕੈਂਪ ‘ਚ ਸਵੈ ਇੱਛੁਕ ਖੂਨਦਾਨੀਆਂ ਨੇ ਵੱਧ ਚੜ੍ਹ ਕੇ ਖੂਨਦਾਨ ਕੀਤਾ ਗਿਆ।

ਕੈਂਪ ਦੌਰਾਨ ਖੂਨਦਾਨੀਆਂ ਦਾ ਹੌਂਸਲਾ ਅਫਜ਼ਾਈ ਕਰਨ ਲਈ ਉਚੇਚੇ ਤੌਰ ‘ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਹੁੰਚੇ, ਜਿਨਾਂ ਨੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਬੈਚ ਲਗਾਏ ਅਤੇ ਖੂਨਦਾਨ ਕਰਨ ‘ਤੇ ਸਰਟੀਫਿਕੇਟ ਵੀ ਦਿੱਤੇ।
ਇਸ ਮੌਕੇ ਪ੍ਰੋ. ਬਡੂੰਗਰ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਮਨੁੱਖ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਗ੍ਰਸਤ ਹੋ ਰਿਹਾ ਹੈ ਅਤੇ ਖੂਨ ਦੀ ਘਾਟ ਦੇ ਚੱਲਦਿਆਂ ਕਈ ਵਾਰ ਮਰੀਜ਼ ਨੂੰ ਜਾਨ ਤੋਂ ਵੀ ਹੱਥ ਧੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕੈਂਪ ਲਗਾ ਕੇ ਖੂਨ ਦੀ ਘਾਟ ਨੂੰ ਪੂਰਾ ਕੀਤਾ ਜਾਣਾ ਸਮੇਂ ਦੀ ਵੱਡੀ ਜ਼ਰੂਰਤ ਬਣੀ ਹੋਈ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਰੀਰ ਵਾਲੇ ਵਿਅਕਤੀ ਖੂਨਦਾਨ ਕਰਨ ਲਈ ਜ਼ਰੂਰ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਿਹਤ ਨੂੰ ਨਰੋਇਆ ਰੱਖਣ ਲਈ ਖੂਨਦਾਨ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਖੂਨਦਾਨ ਕੀਤੇ ਜਾਣ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਖੂਨਦਾਨ ਨੂੰ ਉਤਮ ਦਾਨ ਮੰਨਿਆ ਗਿਆ ਇਸ ਲਈ ਸਮਾਜ ਦੇ ਹਰ ਵਰਗ ਦੇ ਲੋਕ ਖੂਨਦਾਨ ਕੈਂਪਾਂ ਦਾ ਹਿੱਸਾ ਬਣ ਕੇ ਖੂਨਦਾਨ ਕਰਨ ਅਤੇ ਮਹਾਨ ਖੂਨਦਾਨੀ ਬਣਨ ਲਈ ਅਹਿਮ ਯੋਗਦਾਨ ਪਾਉਣ।
ਖੂਨਦਾਨ ਕੈਂਪ ‘ਚ ਖੂਨਦਾਨੀਆਂ ਕੋਲੋਂ 87 ਯੂਨਿਟ ਦੇ ਕਰੀਬ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਮਾਹਿਰ ਡਾ. ਸੁਖਵਿੰਦਰ ਸਿੰਘ, ਡਾ. ਜਸਵਿੰਦਰ ਕੌਰ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਮਿਸ਼ਨ ਲਾਲੀ ਅਤੇ ਹਰਿਆਲੀ ਦੀ ਟੀਮ ‘ਚ ਹਰਦੀਪ ਸਿੰਘ, ਹਰਮੀਤ ਸਿੰਘ ਮੀਤ, ਕਿਰਪਾਲ ਸਿੰਘ ਪੰਜੋਲਾ, ਭਜਨ ਸਿੰਘ ਕਰਹਾਲੀ, ਠੇਕੇਦਾਰ ਗੁਰਬਚਨ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *