ਪਟਿਆਲਾ

ਪ੍ਰੋ. ਬਡੂੰਗਰ ਵੱਲੋਂ ਰਣਧੀਰ ਰੱਖੜਾ ਨਾਲ ਦੁੱਖ ਸਾਂਝਾ

ਜਗਤਾਰ ਸਿੰਘ ਦਾ ਸਦੀਵੀ ਵਿਛੋੜਾ ਸਾਰਿਆਂ ਲਈ ਅਸਹਿ : ਪ੍ਰੋ. ਬਡੂੰਗਰ
ਪਟਿਆਲਾ, 24 ਫਰਵਰੀ (ਮਧੂਸਾਰ ਬਿਊਰੋ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਦਿਹਾਤੀ ਪ੍ਰਧਾਨ ਰਣਧੀਰ ਸਿੰਘ ਰੱਖੜਾ ਦੇ ਭਾਣਜੇ ਜਗਤਾਰ ਸਿੰਘ (42) ਦੇ ਅਚਨਚੇਤ ਸਦੀਵੀ ਵਿਛੋੜਾ ਦੇ ਜਾਣ ਪਿਛੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਪਰਿਵਾਰ ਨਾਲ ਨਾਲ ਦੁੱਖ ਸਾਂਝਾ ਕੀਤਾ।

ਪ੍ਰੋ. ਬਡੂੰਗਰ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਿਲਾਪੜੇ ਅਤੇ ਚੰਗੇ ਸੁਭਾਅ ਦੇ ਮਾਲਕ ਜਗਤਾਰ ਸਿੰਘ ਦੇ ਅਚਨਚੇਤ ਸਦੀਵੀ ਵਿਛੋੜਾ ਦੇ ਜਾਣ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, Àੁਥੇ ਜਗਤਾਰ ਸਿੰਘ ਦੀ ਘਾਟ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸ. ਰੱਖੜਾ ਨਾਲ ਹਮਦਰਦੀ ਪ੍ਰਗਟਾਉਂਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਵਿਛੜੀ ਰੂਹ ਜਗਤਾਰ ਸਿੰਘ ਨੂੰ ਪ੍ਰਮਾਤਮਾ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕ੍ਰਿਪਾ ਬਣਾਈ ਰੱਖਣ।
ਉਨ੍ਹਾਂ ਕਿਹਾ ਕਿ ਛੋਟੀ ਉਮਰ ‘ਚ ਜਗਤਾਰ ਸਿੰਘ ਦਾ ਅਚਨਚੇਤ ਸਦੀਵੀ ਵਿਛੋੜਾ ਸਾਰਿਆਂ ਲਈ ਅਸਹਿ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਜ਼ਿੰਮੇਵਾਰੀਆਂ ਅਤੇ ਕਿਸਾਨੀ ਨਾਲ ਜੁੜ ਕੇ ਉਸ ਵੱਲੋਂ ਕੀਤੇ ਕਾਰਜਾਂ ਨਾਲ ਉਸ ਦੀ ਯਾਦ ਸਦੀਵੀ ਰਹੇਗੀ।
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ‘ਚ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਸਰਪੰਚ ਬਹਾਦਰ ਸਿੰਘ, ਹਰਵਿੰਦਰ ਸਿੰਘ, ਰਾਜਿੰਦਰ ਸਿੰਘ, ਸੁਖਜਿੰਦਰ ਸਿੰਘ, ਕੁਲਵਿੰਦਰ ਸਿੰਘ ਸਰਪੰਚ, ਹਰਭੰਤ ਸਿੰਘ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *