ਪੰਜਾਬਪਟਿਆਲਾ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਾਲਾਬੂਲਾ ਦੇ ਚਲਾਣੇ ‘ਤੇ ਪ੍ਰੋ. ਬਡੂੰਗਰ ਨੇ ਦੁੱਖ ਪ੍ਰਗਟਾਇਆ

ਜਥੇਦਾਰ ਕਾਲਾਬੂਲਾ ਦਾ ਸਦੀਵੀ ਵਿਛੋੜਾ ਅਕਹਿ ਤੇ ਅਸਿਹ : ਪ੍ਰੋ. ਬਡੂੰਗਰ
ਪਟਿਆਲਾ 28 ਫਰਵਰੀ ()
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਉਨ੍ਹਾਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਕਾਲਾਬੂਲਾ ਚੰਗੀ ਸਖਸ਼ੀਅਤ ਦੇ ਮਾਲਕ ਸਨ, ਜੋ ਗਰੀਬਾਂ ਦੇ ਹਮਦਰਦ, ਪਾਰਟੀ ਦੇ ਵਫ਼ਾਦਾਰ ਸਿਪਾਹੀ ਅਤੇ ਪੰਥ ਹਿਤੈਸ਼ੀ ਵੀ ਰਹੇ। ਉਨ੍ਹਾਂ ਕਿਹਾ ਕਿ ਜਥੇਦਾਰ ਕਾਲਾਬੂਲਾ ਨੇ ਸ਼੍ਰੋਮਣੀ ਮੈਂਬਰ ਹੁੰਦਿਆਂ ਹਮੇਸ਼ਾ ਸੰਸਥਾ ਦੇ ਕਾਰਜਾਂ ‘ਚ ਵੱਡਮੁੱਲਾ ਯੋਗਦਾਨ ਪਾਇਆ। ਉਹ ਅੰਤਿੰ੍ਰੰਗ ਕਮੇਟੀ ਮੈਂਬਰ ਵੀ ਲਏ ਗਏ, ਜਿਨ੍ਹਾਂ ਨੇ ਹਰ ਕਾਰਜ ਨੂੰ ਜ਼ਿੰਮੇਵਾਰੀ, ਨਿਪੁੰਨ ਤੇ ਸਹਿਜ ਹੋ ਕੇ ਤਰੀਕੇ ਨਾਲ ਨੇਪਰੇ ਚਾੜਿਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰਮਾਤਮਾ ਦੇ ਭਾਣੇ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਥੇਦਾਰ ਕਾਲਾਬੂਲਾ ਦਾ ਸਦੀਵੀ ਵਿਛੋੜਾ ਅਕਹਿ ਤੇ ਅਸਿਹ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਜਥੇਦਾਰ ਕਾਲਾਬੂਲਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਚੇਅਰਮੈਨ ਗੁਰਦੀਪ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀ. ਮੈਨੇਜਰ ਕਰਨੈਲ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਆਦਿ ਨੇ ਜਥੇਦਾਰ ਕਾਲਾਬੂਲਾ ਦੇ ਸਦੀਵੀ ਵਿਛੋੜੇ ‘ਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

Leave a Reply

Your email address will not be published. Required fields are marked *