ਮੋਦੀ ਦੇ ਨੋਟਬੰਦੀ ਅਤੇ ਜੀਐਸਟੀ ਵਰਗੇ ਮਾਰੂ ਫੈਸਲੇ ਨਾਲ ਦੇਸ਼ ਤੇ ਸੂਬੇ ਦੇ ਲੋਕਾਂ ਦਾ ਕਚੂੰਮਚ ਨਿਕਲਿਆ
ਪਟਿਆਲਾ 3 ਮਾਰਚ (ਮਧੂਸਾਰ ਬਿਊਰੋ)
ਸ਼ਿਵ ਸੈਨਾ ਬਾਠ ਠਾਕਰੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਹੁਲ ਸਰੀਨ ਦੀ ਪ੍ਰਧਾਨਗੀ ਵਿਚ ਅਹਿਮ ਬੈਠਕ ਹੋਈ। ਬੈਠਕ ਦੌਰਾਨ ਰਾਹੁਲ ਸਰੀਨ ਨੇ ਕੇਂਦਰ ਸਰਕਾਰ ਤੇ ਪੰਜਾਬ ਭਾਜਪਾ ਦੀ ਕਾਰਗੁਜ਼ਾਰੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ ਅਤੇ ਜੀਐਸਟੀ ਵੱਲੋਂ ਮਾਰੂ ਫੈਸਲੇ ਨਾਲ ਦੇਸ਼ ਅਤੇ ਸੂਬੇ ਦੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਦੇ ਲਏ ਫੈਸਲੇ ਤੋਂ ਬਾਅਦ ਅੱਜ ਲੋਕ ਏਟੀਐਮ ‘ਚ ਜਾ ਕੇ ਪੈਸੇ ਕਢਵਾਉਣ ਸਮੇਂ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਕਿਓਰਿਟੀ ਗਾਰਡ ਦੀ ਨੌਕਰੀ ਖੋਹ ਕੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ ਅਤੇ ਜੀਐਸਟੀ ਲਾਗੂ ਕਰਨ ਤੋਂ ਵਪਾਰ ਠੱਪ ਹੋ ਕੇ ਰਹਿ ਕੇ ਛੋਟੇ ਮੋਟਾ ਕਾਰੋਬਾਰ ਕਰਨ ਵਾਲੇ ਸੜਕਾਂ ‘ਤੇ ਰੁਲ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਆਰਥਿਕ ਮਦਦ ਨਾਲ ਕੀਤੇ ਜਾਣ ਦੀ ਘੋਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਸੂਬੇ ਦੇ ਬੇਰੁਜ਼ਗਾਰ ਲਈ ਅਜੇ ਤੱਕ ਕੋਈ ਆਵਾਜ਼ ਬੁਲੰਦ ਨਹੀਂ ਕੀਤਾ ਅਤੇ ਪੰਜਾਬ ਭਾਜਪਾ ਲੀਡਰਸ਼ਿਪ ਹਰ ਪਲੇਟਫਾਰਮ ‘ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਸ਼ਿਵ ਸੇਨਾ ਬਾਲ ਠਾਕਰੇ ਵੱਲੋਂ ਮੰਗ ਕਰਦਿਆਂ ਕਿਹਾ ਕਿ ਅਗਾਮੀ ਚੋਣਾਂ ‘ਚ ਭਾਜਪਾ ਨੂੰ ਵੋਟ ਨਾ ਪਾਓ। ਉਨ੍ਹਾਂ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਵਿਕਾਸ ਨਹੀਂ ਵਿਨਾਸ਼ ‘ਤੇ ਰਾਹ ‘ਤੇ ਸਾਰਾ ਕੁਝ ਬਰਬਾਦ ਕਰਨ ‘ਤੇ ਤੁਲੀ ਹੋਈ ਹੈ।

