ਟੀ.ਬੀ. ਮੁਕਤ ਭਾਰਤ ਮੁਹਿੰਮ ਦਾ ਹੋਇਆ ਆਗਾਜ਼
ਟੀ.ਬੀ. ਸਬੰਧੀ ਜਾਗਰੂਕਤਾ ਅਤੇ ਕੇਸਾਂ ਦੀ ਭਾਲ ਸਬੰਧੀ ਟੀਮਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾਂ
ਪਟਿਆਲਾ 5 ਮਾਰਚ (ਮਧੂਸਾਰ ਬਿਊਰੋ) ਭਾਰਤ ਨੂੰ ਟੀ. ਬੀ. ਦੀ ਬਿਮਾਰੀ ਤੋਂ ਮੁਕਤ ਕਰਨ ਲਈ 5 ਮਾਰਚ ਤੋ 19 ਮਾਰਚ ਤੱਕ ਚਲਾਈ ਜਾ ਰਹੀ ਐਕਟਿਵ ਕੇਸ ਫਾਇਡਿੰਗ ਵਿਸ਼ੇਸ਼ ਮੁਹਿੰਮ ਤਹਿਤ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋਂ ਟੀ.ਬੀ. ਸਬੰਧੀ ਜਾਗਰੂਕਤਾ ਅਤੇ ਕੇਸਾਂ ਦੀ ਭਾਲ ਸਬੰਧੀ ਸਿਹਤ ਟੀਮਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾਂ ਕੀਤਾ ਗਿਆ।ਇਸ ਮੌਕੇ ਡਾ. ਮਲਹੋਤਰਾ ਨੇ ਦੱਸਿਆ ਕਿ ਇਸ ਮੁਹਿੰੰਮ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋ ਮੁਹਿੰਮ ਦੋਰਾਣ ਸਲੱਮ ਬਸਤੀ , ਭੱਠਿਆਂ, ਫੈਕਟਰੀਆਂ ਵਿਚ ਕੰਮ ਕਰਦੀ ਲੇਬਰ, ਹਾਈ ਰਿਸਕ ਏਰੀਏ, ਅਨਾਥ ਆਸ਼ਰਮ, ਬਿਰਧ ਆਸ਼ਰਮ, ਦੂਰ ਦੁਰਾਡੇ ਰਹਿੰਦੇ ਲੋਕਾਂ ਦੇ ਘਰਾਂ ਵਿਚ ਜਾ ਕੇ ਲੋਕਾਂ ਨੂੰ ਟੀ.ਬੀ. ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਸਰਵੇ ਦੋਰਾਣ ਜੇਕਰ ਉਹਨਾਂ ਕਰਮੀਆਂ ਵੱਲੋਂ ਟੀ.ਬੀ. ਦੇ ਲੱਛਣ ਜਿਵੇਂ 2 ਹਫਤੇ ਤੋਂ ਲਗਾਤਾਰ ਖਾਂਸੀ, ਮਿੰਨ੍ਹਾਂ ਮਿੰਨ੍ਹਾਂ ਬੁਖਾਰ, ਭਾਰ ਘਟਨਾ, ਭੁੱਖ ਨਾ ਲੱਗਣੀ, ਰਾਤ ਨੂੰ ਤਰੇਲੀਆਂ ਆਉਣੀਆਂ ਆਦਿ ਵਰਗੀਆਂ ਨਿਸ਼ਾਨੀਆਂ ਵਾਲੇ ਮਰੀਜ਼ ਮਿਲਦੇ ਹਨ ਤਾਂ ਉਨ੍ਹਾਂ ਦੀ ਮੌਕੇ ਤੇ ਹੀ ਬਲਗਮ ਦੇ ਟੋਸਟ ਲੈ ਕੇ ਨੇੜ੍ਹੇ ਦੇ ਮਾਈਕਰੋਸਕੋਪਿਕ ਸੈਂਟਰ ਵਿੱਚ ਜਾਂਚ ਲਈ ਭੇਜੇ ਜਾਣਗੇ ਤਾਂ ਜੋ ਬਲਗਮ ਪੋਜੀਟਿਵ ਕੇਸਾ ਦੀ ਜਲਦੀ ਭਾਲ ਕਰਕੇ ਉਹਨਾ ਦਾ ਟੀ.ਬੀ. ਸਬੰਧੀ ਜਲਦੀ ਇਲਾਜ ਸ਼ੂਰੁ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਜਿਲ੍ਹੇ ਵਿੱਚ 3 ਲੱਖ ਦੇ ਕਰੀਬ ਅਜਿਹੇ ਘਰਾਂ ਦੀ ਚੋਣ ਕੀਤੀ ਗਈ ਹੈ ਜਿੰਨ੍ਹਾਂ ਨੂੰ ਇਸ ਮੁਹਿੰਮ ਦੌਰਾਨ ਟੀਮਾਂ ਵੱਲੋਂ ਟੀ.ਬੀ. ਸਬੰਧੀ ਜਾਗਰੂਕ ਕੀਤਾ ਜਾਵੇਗਾ।ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਦੀ ਬਲਗਮ ਦੀ ਜਾਂਚ ਤੋਂ ਲੈ ਕੇ ਪੂਰਾ ਇਲਾਜ਼ ਮੁਫ਼ਤ ਕਰਵਾਇਆ ਜਾਂਦਾ ਹੈ। ਇਸ ਸਬੰਧੀ ਟੀ.ਬੀ. ਦੀਆਂ ਦਵਾਈਆਂ ਜਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਤੇ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਸਮੂਹ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜ਼ੋ ਭਾਰਤ ਨੁੰ ਟੀ.ਬੀ. ਮੁਕਤ ਕਰਨ ਦਾ ਟੀਚਾ ਪੂਰਾ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਜਿਲ੍ਹਾ ਤਪਦਿਕ ਅਫਸਰ ਡਾ. ਗੁਰਪ੍ਰੀਤ ਸਿੰਘ ਨਾਗਰਾ,ਡਾ. ਸਰਿਤਾ ਮਿੱਤਲ, ਕ੍ਰਿਸ਼ਨ ਕੁਮਾਰ ਜਿਲ੍ਹਾ ਮਾਸ ਮੀਡੀਆ ਅਫਸਰ, ਸ੍ਰੀਮਤੀ ਜ਼ਸਜੀਤ ਕੌਰ ਅਤੇ ਕੁਲਵੀਰ ਕੌਰ ਦੋਨੋਂ ਡਿਪਟੀ ਮਾਸ ਮੀਡੀਆ ਅਫਸਰ, ਅਮਰਜੀਤ ਸਿੰਘ ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ, ਬਿੱਟੂ ਅਤੇ ਪੈਰਾ ਮੈਡੀਕਲ ਸਟਾਫ ਆਦਿ ਹਾਜ਼ਰ ਸੀ।

