ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਗੁਰਮਤਿ ਸਮਾਗਮ
ਪਟਿਆਲਾ 5 ਮਾਰਚ (ਮਧੂਸਾਰ ਬਿਊਰੋ) ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਸ਼੍ਰੀ ਹਰਿੰਦਰਪਾਲ ਸਿੰਘ ‘ਹੈਰੀ ਮਾਨ’ ਅਤੇ ਸ਼੍ਰੀ ਰਾਜੇਸ਼ ਸ਼ਰਮਾ ਪੰਜੋਲਾ ਨੇ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ।
ਸਮਾਗਮ ਵਿੱਚ ਕਾਲਜ ਇੰਚਾਰਜ ਪ੍ਰੋ. ਮਨੀ ਇੰਦਰਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦੇ ਹੋਏ ਗੁਰਮਤਿ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਹਰਿੰਦਰਪਾਲ ਸਿੰਘ ‘ਹੈਰੀ ਮਾਨ’ ਨੇ ਸੰਬੋਧਨ ਕਰਦੇ ਹੋਏ ਕਾਲਜ ਦੇ ਵਧੀਆ ਪ੍ਰਦਰਸ਼ਨ ਲਈ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਉਹਨਾਂ ਪੰਜਾਬ ਸਰਕਾਰ ਤੋਂ ਬਿਲਡਿੰਗ ਸਬੰਧੀ ਵਿਸ਼ੇਸ਼ ਗਰਾਂਟ ਜਾਰੀ ਕਰਾਉਣ ਲਈ ਉਹਨਾਂ ਦੁਆਰਾ ਕੀਤੇ ਜਾ ਰਹੇ ਯਤਨਾਂ ਸਬੰਧੀ ਦੱਸਿਆ ਗਿਆ।ਉਨ੍ਹਾਂ ਆਖਿਆ ਕਿ ਕਾਲਜ ਲਈ ਜਲਦੀ ਹੀ ਸਰਕਾਰ ਤੋਂ ਗਰਾਂਟ ਜਾਰੀ ਕੀਤੀ ਜਾਣੀ ਹੈ। ਇਸਦੇ ਨਾਲ ਹੀ ਉਹਨਾਂ ਨੇ ਸਮਾਜ ਦੀ ਬੇਹਤਰੀ ਲਈ ਖਾਲਸਾ ਪੰਥ ਦੇ ਯੋਗਦਾਨ ਬਾਰੇ ਦੱਸਿਆ।
ਉਹਨਾਂ ਖਾਲਸਾ ਪੰਥ ਦੁਆਰਾ ਸੀਰੀਆ ਵਿੱਚ ਹਮਲੇ ਦੌਰਾਨ ਜ਼ਖਮੀ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਭਾਵ ਨੂੰ ਸੰਗਤ ਵਿੱਚ ਦੁਹਰਾਇਆ। ਸ਼੍ਰੀ ਰਾਜੇਸ਼ ਪੰਜੋਲਾ ਵਲੋਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਰਸਤੇ ਉਤੇ ਚਲਦਿਆਂ ਸਮਾਜ ਦੀ ਸੇਵਾ ਕਰਨ ਉੱਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਉਹਨਾਂ ਕਾਲਜ ਦੇ ਵਿਦਿਆਰਥੀਆਂ ਨੂੰ ਉਚ ਪ੍ਰਤੀਯੋਗਤਾਵਾਂ ਦੇਣ ਸਬੰਧੀ ਜਾਣਕਾਰੀ ਮੁਹਈਆ ਕਰਵਾਈ।
ਇਸ ਮੌਕੇ ਸਟੇਜ ਸੰਚਾਲਨ ਦੀ ਸੇਵਾ ਧਰਮ ਅਧਿਐਨ ਵਿਸ਼ੇ ਦੇ ਸਹਾਇਕ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਨਿਭਾਈ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸਹਾਇਕ ਪ੍ਰੋ. ਨਿਸ਼ੂ ਗਰਗ, ਸਹਾਇਕ ਪ੍ਰੋ. ਪੂਨਮ, ਸਹਾਇਕ ਪ੍ਰੋ. ਗੁਰਵਿੰਦਰ ਕੌਰ, ਸਹਾਇਕ ਪ੍ਰੋ. ਗੁਰਜੀਤ ਕੌਰ, ਇੰਸਟਰਕਟਰ ਗੁਰਵਿੰਦਰ ਪਾਲ ਕੌਰ, ਸਹਾਇਕ ਪ੍ਰੋ. ਹਰਜੀਤ ਕੌਰ, ਸਹਾਇਕ ਪ੍ਰੋ. ਬਲਵਿੰਦਰ ਸਿੰਘ, ਸਹਾਇਕ ਪ੍ਰੋ. ਅਕਸ਼ੈ ਸਿੰਗਲਾ, ਡਾ. ਗੁਰਮੀਤ ਸਿੰਘ ਬਿਟੂ ਆਦਿ ਹਾਜ਼ਰ ਸਨ।

