ਪੰਜਾਬ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 6 ਮਾਰਚ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸਦਰ ਥਾਣਾ ਫਗਵਾੜਾ, ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਨਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਛੋਟੇ ਥਾਣੇਦਾਰ ਨੂੰ ਸ਼ਿਕਾਇਤਕਰਤਾ ਭੂਪਿੰਦਰ ਸਿੰਘ ਵਾਸੀ ਪ੍ਰਤਾਪ ਨਗਰ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦਾ ਨਾਂ ਇਕ ਮੁਕੱਦਮੇ ਵਿਚੋਂ ਕੱਢਣ ਬਦਲੇ 25000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10000 ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *