ਪੰਜਾਬ ਭਾਜਪਾ ‘ਵਜਾਓ ਢੋਲ-ਖੋਲ੍ਹੇ ਪੋਲ’ ਤਹਿਤ 18 ਮਾਰਚ ਕਰੇਗੀ ਸੂਬਾ ਪੱਧਰੀ ਰੈਲੀ
ਪਟਿਆਲਾ 13 ਮਾਰਚ (ਮਧੂਸਾਰ ਬਿਊਰੋ) ਪੰਜਾਬ ਵਿਚ ਕਾਂਗਰਸ ਸਰਕਾਰ ਦੇ ਇਕ ਸਾਲ ਪੂਰਾ ਹੋਣ ਦਾ ਸਮਾਂ ਹੋ ਚੁੱਕਿਆ ਹੈ, ਪਰ ਕਾਂਗਰਸ ਵੱਲੋਂ ਸੂਬੇ ਦੇ ਵਿਕਾਸ ਲਈ ਅਜੇ ਤੱਕ ਕੋਈ ਪੁਖਤਾ ਕਦਮ ਨਹੀਂ ਚੁੱਕੇ ਗਏ, ਜਿਸ ਕਾਰਣ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਖਿਲਵਾੜ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਲੀ ਮੈਂਬਰ ਅਤੇ ਪੰਜਾਬ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਵੱਲੋਂ ਪਟਿਆਲਾ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ।
