ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਟੈਂਕੀ ਤੋਂ ਛਾਲ ਮਾਰਨ ਨਾਲ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮੌਤ
ਚੰਡੀਗੜ੍ਹ 20 ਮਾਰਚ (ਮਧੂਸਾਰ ਬਿਊਰੋ) ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲਾਂ ਵਿਚ ਬੰਦ ਕੈਦੀ ਸਿੱਖਾਂ ਦੀ ਰਿਹਾਈ ਲਈ ਮੋਹਾਲੀ ਵਿਚ ਭੁੱਖ ਹੜਤਾਲ ਉੱਤੇ ਬੈਠੇ ਗੁਰਬਖਸ਼ ਸਿੰਘ ਖਾਲਸਾ ਵਲੋਂ ਕੁਰੂਕਸ਼ੇਤਰ ਦੇ ਠਸਕਾਅਲੀ ਇਲਾਕੇ ਵਿਚ ਟੈਂਕੀ ਤੋਂ ਛਾਲ ਮਾਰਨ ਨਾਲ ਮੌਤ ਹੋ ਗਈ ਹੈ। ਉਹ ਠਸਕਾ ਅਲੀ ਇਲਾਕੇ ਦੀ ਇਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਬੰਦ ਕੈਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨੇ ਅਚਾਨਕ ਟੈਂਕੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਉਥੋਂ ਦੇ ਇਕ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

