ਪਟਿਆਲਾ

ਫਿਜ਼ੀਕਲ ਐਜੂਕੇਸ਼ਨ ਕਾਲਜ ਵਿਖੇ 61ਵੀਂ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ

ਕਾਲਜ ਨੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ- ਪਰਨੀਤ ਕੌਰ
ਪਟਿਆਲਾ, 22 ਮਾਰਚ (ਮਧੂਸਾਰ ਬਿਊਰੋ) ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ 61ਵੀਂ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਜਿਸ ਦੇ ਸਮਾਪਤੀ ਸਮਾਰੋਹ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।

ਇਸ ਮੌਕੇ ਸ਼੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਸ ਕਾਲਜ ਨੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਭਾਰਤ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਹੋਰ ਉੱਚਾ ਕੀਤਾ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਕਾਲਜ ਖੇਡਾਂ ਦੇ ਖੇਤਰ ਵਿੱਚ ਆਪਣਾ ਵਿਲੱਖਣ ਸਥਾਨ ਕਾਇਮ ਰੱਖੇਗਾ। ਉਨ੍ਹਾਂ ਕਾਲਜ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਕਾਲਜ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ਉਪਰ ਹੱਲ ਕੀਤਾ ਜਾਵੇਗਾ ਅਤੇ ਇਸ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੀਤੀ ਪ੍ਰਾਪਤੀ ਨਾਲ ਦੇਸ਼ ਦਾ ਨਾਮ ਰੌਸ਼ਨ ਹੋਵੇਗਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਤ ਕੌਰ ਨੇ ਆਏ ਮਹਿਮਾਨਾਂ ਨੂੰ ਜੀ-ਆਇਆਂ ਆਖਦਿਆਂ ਕਾਲਜ ਦੇ ਇਤਿਹਾਸ ਅਤੇ ਪ੍ਰਾਪਤੀ ਬਾਰੇ ਚਾਨਣਾ ਪਾਇਆ। ਉਸ ਉਪਰੰਤ ਸ਼੍ਰੀਮਤੀ ਪਰਨੀਤ ਕੌਰ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕਿ ਸਨਮਾਨਿਤ ਕੀਤਾ ਗਿਆ। ਇਸ ਐਥਲੈਟਿਕ ਮੀਟ ਵਿੱਚ ਕਾਲਜ ਦੇ ਚਾਰ ਹਾਊਸ ਭਾਗ ਲੈ ਰਹੇ ਸਨ ਜਿਸ ਵਿੱਚ ਸ਼ਹੀਦ ਭਗਤ ਹਾਊਸ ਨੇ ਪਹਿਲਾ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਦੂਸਰਾ, ਮਹਾਰਾਜਾ ਰਣਜੀਤ ਸਿੰਘ ਹਾਊਸ ਤੀਸਰੇ ਅਤੇ ਗੁਰੂ ਦੌਰਾਣਾਚਾਰਿਆਂ ਹਾਊਸ ਨੇ ਚੌਥਾ ਸਥਾਨ ਹਾਸਲ ਕੀਤਾ। ਸ਼੍ਰੀਮਤੀ ਪਰਨੀਤ ਕੌਰ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਪਟਿਆਲਾ ਨਗਰ ਨਿਗਮ ਦੇ ਮੇਅਰ ਸ਼੍ਰੀ ਸੰਜੀਵ ਕੁਮਾਰ ਬਿੱਟੂ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਉਨ੍ਹਾਂ ਕਾਲਜ ਨੂੰ ਹਰ ਬਣਦੀ ਸਹੂਲਤ ਪ੍ਰਦਾਨ ਕਰਨ ਦਾ ਭਰੋਸਾ ਦਿਵਾਉਦੇ ਹੋਏ ਕਿਹਾ ਕਿ ਇਹ ਕਾਲਜ ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ‘ਤੇ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਅਤੇ ਸਾਨੂੰ ਇਸ ਕਾਲਜ ਵੱਲੋਂ ਕੀਤੀਆ ਗਈਆ ਪ੍ਰਾਪਤੀਆਂ ਉਪਰ ਮਾਣ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਕਾਲਜ ਅੰਤਰ-ਰਾਸ਼ਟਰੀ ਪੱਧਰ ਦੇ ਨਾਮਣਾ ਖੱਟੇਗਾ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਸ. ਅਮ੍ਰਿੰਤ ਪ੍ਰਤਾਪ ਸਿੰਘ ਹਨੀ ਸੇਖੋਂ, ਬਲਾਕ ਪ੍ਰਧਾਕ ਕਾਂਗਰਸ ਸ਼੍ਰੀ ਨਰੇਸ ਦੁੱਗਲ, ਡਾ. ਮਨਮੋਹਨ ਸਿੰਘ, ਕੌਂਸਲਰ ਵਿਜੈ ਕੁੱਕਾ, ਪ੍ਰਿੰਸੀਪਲ ਪ੍ਰਭਸ਼ਰਨ ਕੌਰ, ਡਾ. ਰੂਪਾ ਸੈਣੀ, ਸ. ਤਰਲੋਕ ਸਿੰਘ, ਸ਼੍ਰੀਮਤੀ ਕੁਲਵੰਤ ਕੌਰ, ਡਾ. ਕੰਵਲ ਸਜੀਵ ਇੰਦਰ ਦੇਵ ਕੌਰ, ਡਾ. ਰਾਜਕੁਮਾਰ, ਡਾ. ਦਲਜੀਤਇੰਦਰ ਸਿੰਘ ਬਰਾੜ, ਸ਼੍ਰੀਮਤੀ ਰੈਨੂੰ ਕੌਸ਼ਲ, ਪ੍ਰਿੰਸੀਪਲ ਤੋਤਾ ਸਿੰਘ, ਸ਼੍ਰੀ ਧਰਮ ਸਿੰਘ, ਸ. ਜਸਪ੍ਰੀਤ ਸਿੰਘ, ਸ਼੍ਰੀਮਤੀ ਜਸਮੇਲ ਸਿੰਘ, ਪ੍ਰਿੰਸੀਪਲ ਚਿਰਨਜੀਵ, ਪ੍ਰਿੰਸੀਪਲ ਰਾਜਕੁਮਾਰੀ ਸਮੇਤ ਵੱਡੀ ਗਿਣਤੀ ਵਿਦਿਆਰਥੀ ਅਤੇ ਸਟਾਫ ਮੌਜ਼ੂਦ ਸੀ।

Leave a Reply

Your email address will not be published. Required fields are marked *