ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ•, 23 ਮਾਰਚ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਮਹਿਲਾ ਸੈਲ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਮੇਲ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਮਲਕੀਤ ਸਿੰਘ ਵਾਸੀ ਪਿੰਡ ਅਹਿਮਦ ਢੰਡੀ, ਜ਼ਿਲ•ਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੇ ਭਰਾ ਖਿਲਾਫ ਕੇਸ ਨਾਂ ਦਰਜ ਕਰਨ ਬਦਲੇ 35000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

