ਪਟਿਆਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਾਬਾ ਨਿਧਾਨ ਸਿੰਘ ਨੂੰ ਸਮਰਪਿਤ ਕੈਲੰਡਰ ਜਾਰੀ

ਸੇਵਾ ਦੇ ਖੇਤਰ ਵਿਚ ਬਾਬਾ ਨਿਧਾਨ ਸਿੰਘ ਦਾ ਵਿਲੱਖਣ ਯੋਗਦਾਨ : ਭਾਈ ਲੌਂਗੋਵਾਲ
ਪਟਿਆਲਾ 23 ਮਾਰਚ (ਮਧੂਸਾਰ ਬਿਊਰੋ) ਸੇਵਾ ਦੇ ਖੇਤਰ ਵਿਚ ਬਾਬਾ ਨਿਧਾਨ ਸਿੰਘ ਹਜੂਰ ਸਾਹਿਬ ਵਾਲਿਆਂ ਦਾ ਯੋਗਦਾਨ ਬੇਮਿਸਾਲ ਹੈ ਤੇ ਇਸਨੂੰ ਸਿੱਖ ਸੰਗਤ ਵਿਚ ਪ੍ਰਚਾਰਣ ਤੇ ਪ੍ਰਸਾਰਣ ਦੀ ਬੇਹੱਦ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਨਿਧਾਨ ਇੰਟਰਨੈਸ਼ਨਲ ਸੁਸਾਇਟੀ ਵੱਲੋਂ ਤਿਆਰ ਕੀਤਾ ਕੈਲੰਡਰ ਰਿਲੀਜ਼ ਕਰਨ ਮੌਕੇ ਕੀਤਾ।

ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਅੱਜ ਅਜੌਕੀ ਪੀੜ੍ਹੀ ਨੂੰ ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਕਾਰਜਾਂ ਦਾ ਪ੍ਰਚਾਰ ਕਰਨ ਦੀ ਲੋੜ ਹੈ। ਉਨ੍ਹਾਂ ਬਾਬਾ ਨਿਧਾਨ ਸਿੰਘ ਜੀ ਨੂੰ ਅਕਾਦਮਿਕ ਖੇਤਰ ਵਿਚ ਉਭਾਰਨ ਲਈ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਡਾ.ਪਰਮਜੀਤ ਸਿੰਘ ਸਰੋਆ ਕਿਹਾ ਕਿ ਸੁਸਾਇਟੀ ਬਾਬਾ ਜੀ ਦੀ ਸਖਸ਼ੀਅਤ ਅਤੇ ਯੋਗਦਾਨ ਨੂੰ ਉਭਾਰਨ ਲਈ ਸੈਮੀਨਾਰਾਂ ਰਾਹੀਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਹੁਣ ਤੱਕ 13 ਸੈਮੀਨਾਰ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਾਬਾ ਨਿਧਾਨ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ 25 ਮਾਰਚ ਨੂੰ ਉਹਨਾਂ ਦੇ ਜ਼ੱਦੀ ਪਿੰਡ ਨਡਾਲੋਂ ਹੁਸਿਆਰਪੁਰ ਵਿਖੇ ਵੱਡੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਰਣਜੀਤ ਕੌਰ, ਸੁਰਿੰਦਰ ਸਿੰੰਘ ਸਾਰੇ ਮੈਂਬਰ ਐਸ.ਜੀ.ਪੀ.ਸੀ., ਸ. ਸੁਖਵਿੰਦਰ ਸਿੰਘ ਬਿੱਲਾ, ਮੀਤ ਪ੍ਰਧਾਨ ਗੁਰਦੁਆਰਾ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਅਤੇ ਗੁਰਮੁਖ ਸਿੰਘ ਮੈਂਬਰ ਲੋਕਲ ਗੁਰਦੁਆਰਾ ਕਮੇਟੀ, ਜੋਗਾ ਸਿੰਘ ਅਤੇ ਸੁਰਿੰਦਰ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *