ਪੰਜਾਬਪਟਿਆਲਾ

ਹਜ਼ੂਰੀ ਰਾਗੀ ਭਾਈ ਝਾਂਸੀ ਦੇ ਅਕਾਲ ਚਲਾਣੇ ‘ਤੇ ਪ੍ਰੋ. ਬਡੂੰਗਰ ਨੇ ਕੀਤਾ ਦੁੱਖ ਸਾਂਝਾ

ਭਾਈ ਝਾਂਸੀ ਦਾ ਗੁਰਮੀਤ ਸੰਗੀਤ ਖੇਤਰ ‘ਚ ਵੱਡਮੁੱਲਾ ਯੋਗਦਾਨ : ਪ੍ਰੋ. ਬਡੂੰਗਰ
ਪਟਿਆਲਾ 28 ਮਾਰਚ (ਮਧੂਸਾਰ ਬਿਊਰੋ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਦੇ ਸਦੀਵੀ ਵਿਛੋੜਾ ਦੇ ਜਾਣ ‘ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਹਜ਼ੂਰੀ ਰਾਗੀ ਭਾਈ ਝਾਂਸੀ ਸਿੱਖ ਪੰਥ ਦੇ ਗੁਰਮਤਿ ਸੰਗੀਤ ਦੇ ਪ੍ਰਮੁੱਖ ਰਾਗੀਆਂ ‘ਚੋਂ ਇਕ ਸਨ, ਜਿਨ੍ਹਾਂ ਨੇ ਗੁਰਮਤਿ ਸੰਗੀਤ ਖੇਤਰ ‘ਚ ਅਹਿਮ ਯੋਗਦਾਨ ਪਾਇਆ, ਜਿਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਜਿਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉਥੇ ਪ੍ਰਸਿੱਧ ਰਾਗੀਆਂ ‘ਚ ਭਾਈ ਝਾਂਸੀ ਦੀ ਘਾਟ ਸਦਾ ਰੜਕਦੀ ਰਹੇਗੀ।
ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਝਾਂਸੀ ਪ੍ਰਸਿੱਧ ਰਾਗੀਆਂ ‘ਚੋਂ ਇਕ ਸਨ, ਜਿਨ੍ਹਾਂ ਨੇ ਲੰਮਾ ਸਮਾਂ ਗੁਰੂ ਘਰ ‘ਚ ਸ਼ੁੱਧ ਰੂਪ ਵਿਚ ਗੁਰਬਾਣੀ ਸੁਣਾਕੇ ਵੱਡਾਮੁੱਲਾ ਯੋਗਦਾਨ ਪਾਇਆ। ਭਾਈ ਝਾਂਸੀ ਵੱਲੋਂ ਲਗਨ, ਇਮਾਨਦਾਰੀ ਤੇ ਤਨਦੇਹੀ ਨਾਲ ਮਿਸਾਲ ਦੇ ਰੂਪ ਵਿਚ ਸੇਵਾਵਾਂ ਦਿੱਤੀਆਂ ਗਈਆਂ ਅਤੇ ਸਿੱਖ ਸੰਗਤਾਂ ਨੂੰ ਸ਼ੁੱਧ ਬਾਣੀ ਦਾ ਉਚਾਰਣ ਕਰਕੇ ਨਿਹਾਲ ਵੀ ਕੀਤਾ। ਪ੍ਰੋ. ਬਡੂੰਗਰ ਨੇ ਅਰਦਾਸ ਕੀਤੀ ਕਿ ਭਾਈ ਝਾਂਸੀ ਨੂੰ ਪ੍ਰਮਾਤਮਾ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਬੱਲ ਬੁੱਧੀ ਪ੍ਰਦਾਨ ਕਰਨ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਭਾਈ ਝਾਂਸੀ ਦੀਆਂ ਅੱਖਾਂ ਦੀ ਕਾਫੀ ਰੌਸ਼ਨੀ ਨਾਮਾਤਰ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਬੇਹਤਰੀਨ ਪੰਥਕ ਸੇਵਾਵਾਂ ਦਿੱਤੀਆਂ, ਜਿਸ ਨੂੰ ਵੇਖਦੇ ਹੋਏ ਉਨ੍ਹਾਂ ਨੇ ਆਪਣੇ ਕਾਰਜਕਾਲ ‘ਚ ਭਾਈ ਝਾਂਸੀ ਦੀ ਸਪੁੱਤਰੀ ਸਿਮਰਜੀਤ ਕੌਰ ਨੂੰ ਤਰਸ ਅਤੇ ਯੋਗਤਾ ਨੂੰ ਵੇਖਦੇ ਹੋਏ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭਰਤੀ ਕੀਤਾ ਗਿਆ ਸੀ।

Leave a Reply

Your email address will not be published. Required fields are marked *