ਪੰਜਾਬਪਟਿਆਲਾ

ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ

ਜੋਧਪੁਰ(ਬਿਊਰੋ)— ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਜੋਧਪੁਰ ਅਦਾਲਤ ਨੇ ਸਲਮਾਨ ਖਾਨ ਨੂੰ 5 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਲਮਾਨ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਤੇ ਜਲਦ ਹੀ ਉਹ ਜੋਧਪੁਰ ਸੈਂਟਰਲ ਜੇਲ ਭੇਜੇ ਜਾਣਗੇ। ਮੁੱਖ ਨਿਆਇਕ ਮਜਿਸਟਰੇਟ ਦੇਵ ਕੁਮਾਰ ਖੱਤਰੀ ਨੇ ਸਲਮਾਨ ਖਾਨ ਦੋਸ਼ੀ ਕਰਾਰ ਹੋ ਗਏ ਹਨ ਤੇ ਸੈਫ, ਸੋਨਾਲੀ, ਤੱਬੂ ਨੀਲਿਮਾ ਤੇ ਦੁਸ਼ਅੰਤ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ 1998 ‘ਚ ਜੋਧਪੁਰ ‘ਚ ਆਪਣੀ ਫਿਲਮ ‘ਹਮ ਸਾਥ ਸਾਥ ਹੈ’ ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ ‘ਤੇ ਤਿੰਨ ਵੱਖ-ਵੱਖ ਥਾਵਾਂ ‘ਤੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ। ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋਈ ਤੇ ਸਲਮਾਨ ਦੇ ਕਮਰੇ ‘ਚੋਂ ਪੁਲਸ ਨੇ ਇਕ ਪਿਸਤੌਲ ਤੇ ਰਾਈਫਲ ਬਰਾਮਦ ਕੀਤੀ।
ਉਨ੍ਹਾਂ ਦੇ ਹਥਿਆਰ ਲਾਇਸੰਸ ‘ਚ ਵੀ ਖਾਮੀਆਂ ਦੇਖੀਆਂ ਗਈਆਂ ਸਨ। ਇਸ ਤੋਂ ਬਾਅਦ ਸਲਮਾਨ ਖਿਲਾਫ ਆਮਰਜ਼ ਐਕਟ ‘ਚ ਵੀ ਅਲੱਗ ਤੋਂ ਮਾਮਲਾ ਦਰਜ ਕੀਤਾ ਗਿਆ।

Leave a Reply

Your email address will not be published. Required fields are marked *