ਪਟਿਆਲਾ

ਸੂਬੇ ‘ਚ ਔਰਤਾਂ ਦੀ ਸੁਰੱਖਿਆ ਲਈ ਸਖਤ ਕਾਨੂੰਨ ਬਣੇ : ਸਵਰਾਜ ਘੁੰਮਣ

ਹਰਿਆਣਾ ਅਤੇ ਰਾਜਸਥਾਨ ਸਰਕਾਰ ਵਰਗਾ ਸਖਤ ਕਾਨੂੰਨ ਬਣਾਵੇ ਕੈਪਟਨ ਸਰਕਾਰ
ਪਟਿਆਲਾ 10 ਅਪ੍ਰੈਲ (ਮਧੂਸਾਰ ਬਿਊਰੋ) ਸ਼ਿਵ ਸੈਨਾ ਹਿੰਦੁਸਤਾਨ ਮਹਿਲਾ ਸੰਗਠਨ ਦੀ ਸੂਬਾ ਪ੍ਰਧਾਨ ਸਵਰਾਜ ਘੁੰਮਣ ਨੇ ਸੂਬੇ ‘ਚ ਔਰਤਾਂ ਦੀ ਸੁਰੱਖਿਆ ਅਤੇ ਸਰੀਰਕ ਸ਼ੋਸਣ ਵਰਗੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਵਿਚ ਔਰਤਾਂ ਦੀ ਸੁਰੱਖਿਆ ਅਤੇ ਸਰੀਰਕ ਸ਼ੋਸਣ ਵਰਗੀਆਂ ਘਟਨਾਵਾਂ ‘ਤੇ ਨੱਥ ਪਾਉਣ ਲਈ ਸਖਤ ਕਾਨੂੰਨ ਦੀ ਲੋੜ ਹੈ।

ਸਵਰਾਜ ਘੁੰਮਣ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਸੂਬੇ ‘ਚ ਔਰਤਾਂ ਨਾਲ ਕਈ ਅਪਰਾਧਕ ਘਟਨਾਵਾਂ ਵਾਪਰਦੀਆਂ ਅਤੇ ਕਈ ਥਾਵਾਂ ‘ਤੇ ਔਰਤਾਂ ਅਤੇ ਬਾਲੜੀਆਂ ਨਾਲ ਸਰੀਰਕ ਸੋਸ਼ਣ ਦੀਆਂ ਘਟਨਾਵਾਂ ਹੋਈਆਂ ਹਨ, ਜਿਸ ਪ੍ਰਤੀ ਸਰਕਾਰ ਨੂੰ ਸਖਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰੀਰਕ ਸ਼ੋਸਣ ਵਰਗੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਹਰਿਆਣਾ ਅਤੇ ਰਾਜਸਥਾਨ ਸਰਕਾਰਾਂ ਨੇ ਔਰਤਾਂ ਤੇ ਬਾਲੜੀਆਂ ਨਾਲ ਹੁੰਦੇ ਸਰੀਰਕ ਸ਼ੋਸ਼ਣ ਨੂੰ ਰੋਕਣ ਲਈ ਬਿੱਲ ਪਾਸ ਕਰਦਿਆਂ ਸਖਤ ਕਾਨੂੰਨ ਲੈ ਕੇ ਆਉਂਦਾ ਹੈ, ਜਿਸ ਦੀ ਤਰਜ਼ ‘ਤੇ ਸੂਬਾ ਸਰਕਾਰ ਨੂੰ ਸਹੀ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰੀਰਕ ਸ਼ੋਸ਼ਣ ਵਰਗੀਆਂ ਘਟਨਾਵਾਂ ਵਾਪਰਨ ਦੇ ਮਗਰੋਂ ਮਾਪੇ ਅਤੇ ਬਾਲੜੀਆਂ ਕਾਨੂੰਨੀ ਪ੍ਰਕਿਰਿਆ ‘ਚ ਮਿਲੀਭੁਗਤ ਹੋਣ ਕਰਕੇ ਚੁੱਪ ਰਹਿ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ ਸਰੀਰਕ ਸ਼ੋਸ਼ਣ ਨੂੰ ਲੈ ਕੇ ਜਿਥੇ ਆਵਾਜ਼ ਬੁਲੰਦ ਕੀਤੀ ਜਾਣੀ ਚਾਹੀਦੀ ਹੈ, ਉਥੇ ਹੀ ਸਰਕਾਰ ਨੂੰ ਸਖਤ ਤੋਂ ਸਖਤ ਕਾਨੂੰਨ ਲਿਆ ਕੇ ਅਜਿਹਾ ਅਪਰਾਧ ਕਰਨ ਵਾਲੇ ਦੋਸ਼ੀ ਵਿਅਕਤੀਆਂ ਨੂੰ ਫਾਂਸੀ ਤੱਕ ਸਜ਼ਾ ਵਾਲਾ ਬਿੱਲ ਪਾਸ ਕਰਨਾ ਚਾਹੀਦਾ ਹੈ, ਤਾਂ ਜੋ ਪੀੜਤ ਧਿਰ ਨੂੰ ਇਨਸਾਫ਼ ਮਿਲ ਸਕੇ।

Leave a Reply

Your email address will not be published. Required fields are marked *