ਪੰਜਾਬ

ਛੇ ਜਿਲਿਆਂ ਦੇ 73748 ਕਿਸਾਨਾਂ ਨੂੰ 485.69 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫਿਕੇਟ ਤਕਸੀਮ

-ਸਥਾਨਕ ਵਿਧਾਇਕ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਮੈਨੂੰ ਆਖਿਆ- ਮਨਪ੍ਰੀਤ ਬਾਦਲ
-ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਰਾਮਪੁਰਾ ਖੇਡ ਸਟੇਡੀਅਮ ਲਈ 25 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ
ਰਾਮਪੁਰਾ (ਸੰਗਰੂਰ), 12 ਅਪਰੈਲ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਅੱਜ ਫੇਰ 6 ਜਿਲਿ•ਆਂ ਦੇ 73748 ਕਿਸਾਨਾਂ ਨੂੰ 485.69 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਤਕਸੀਮ ਕੀਤੇ। ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਕੈਬਨਿਟ ਸਾਥੀਆਂ ਦੀ ਹਾਜ਼ਰੀ ਵਿਚ 14 ਕਿਸਾਨਾਂ ਨੂੰ ਸੰਕੇਤ ਦੇ ਰੂਪ ਵਿਚ ਕਰਜ਼ਾ ਮੁਆਫੀ ਸਰਟੀਫਿਕੇਟ ਦਿੱਤੇ। ਇਸ ਮੌਕੇ ਉਨ•ਾਂ ਦੇ ਨਾਲ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਲੋਕ ਨਿਰਮਾਣ ਮੰਤਰੀ ਰਜੀਆ ਸੁਲਤਾਨ ਅਤੇ ਜੰਗਲਾਤ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਹਾਜ਼ਰ ਸਨ।

ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਦੇਸ਼ ਮਾਮਲਿਆਂ ਦੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੀ ਇਸ ਕਰਜ਼ਾ ਮੁਕਤੀ ਸਮਾਰੋਹ ਵੇਲੇ ਹਾਜ਼ਰ ਸਨ ਜਦ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹੈਲੀਕਾਪਟਰ ਵਿਚ ਆਖ਼ਰੀ ਮਿੰਟ ‘ਤੇ ਖਰਾਬੀ ਆ ਜਾਣ ਕਾਰਨ ਮਜਬੂਰਨ ਇਸ ਸਮਾਗਮ ਵਿਚ ਹਾਜ਼ਰ ਨਹੀਂ ਹੋ ਸਕੇ।
ਆਪਣੇ ਪ੍ਰੋਗਰਾਮ ਵਿਚ ਤਬਦੀਲੀ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰ ਕੇ ਇਸ ਮੌਕੇ ਨਿੱਜੀ ਤੌਰ ‘ਤੇ ਸ਼ਾਮਲ ਨਾ ਹੋ ਸਕਣ ਕਰਕੇ ਅਫ਼ਸੋਸ ਪ੍ਰਗਟ ਕੀਤਾ ਅਤੇ ਉਨ•ਾਂ ਨੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਇਆ।
ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਮਪੁਰਾ ਖੇਡ ਸਟੇਡੀਅਮ ਦਾ ਪੱਧਰ ਉੱਚਾ ਚੁੱਕਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਜਦ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਭਾਸ਼ਨ ਦੌਰਾਨ ਕਿਹਾ ਕਿ ਭਵਾਨੀਗੜ• ਹਸਪਤਾਲ ਵਿਚ ਟਰੋਮਾ ਸੈਂਟਰ ਅਤੇ ਸੰਗਰੂਰ ਲਈ ਮੈਡੀਕਲ ਕਾਲਜ ਸਣੇ ਸਥਾਨਕ ਵਿਧਾਇਕ ਵਿਜੇਂਦਰ ਸਿੰਗਲਾ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਮੈਨੂੰ ਨਿਰਦੇਸ਼ ਦਿੱਤੇ ਹਨ।
ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ• ਸਾਹਿਬ, ਐਸ.ਏ.ਐਸ. ਨਗਰ ਦੇ ਕਿਸਾਨ ਲਾਭਪਾਤਰੀਆਂ ਨੂੰ ਅੱਜ ਦੇ ਸਮਾਗਮ ਦੌਰਾਨ ਕਰਜ਼ਾ ਮੁਆਫੀ ਸਕੀਮ ਹੇਠ ਸਰਟੀਫਿਕੇਟ ਵੰਡੇ ਗਏ। ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਲਈ ਚੁੱਕੇ ਗਏ ਇਸ ਇਤਿਹਾਸਕ ਕਦਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਸੂਬੇ ਦੀ ਵਿੱਤੀ ਹਾਲਤ ਮਾੜੀ ਹੋਣ ਦੇ ਬਾਵਜੂਦ ਦੇਸ਼ ਵਿਚ ਪੰਜਾਬ ਦੇ ਕਿਸਾਨਾਂ ਦਾ ਸਭ ਤੋਂ ਵੱਧ ਕਰਜ਼ਾ ਮੁਆਫ ਕੀਤਾ ਗਿਆ ਹੈ।
ਪਿਛਲੇ 10 ਸਾਲਾਂ ਦੇ ਸ਼ਾਸਨ ਦੌਰਾਨ ਕਿਸਾਨਾਂ ਲਈ ਡੱਕਾ ਭੰਨ ਕੇ ਦੋਹਰਾ ਨਾ ਕਰ ਸਕਣ ਵਿਚ ਨਾਕਾਮ ਰਹੀ ਅਕਾਲੀ ਲੀਡਰਸ਼ਿਪ ਵੱਲੋਂ ਝੂਠੇ ਭੰਡੀ ਪ੍ਰਚਾਰ ਰਾਹੀਂ ਕਾਂਗਰਸ ਸਰਕਾਰ ਦੇ ਅਕਸ਼ ਨੂੰ ਢਾਹ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਮਨਪ੍ਰੀਤ ਸਿੰਘ ਬਾਦਲ ਨੇ ਤਿੱਖੀ ਆਲੋਚਨਾ ਕੀਤੀ।
ਸ੍ਰੀਮਤੀ Ðਰਜ਼ੀਆ ਸੁਲਤਾਨ ਅਤੇ ਸ. ਸਾਧੂ ਸਿੰਘ ਧਰਮਸੋਤ ਨੇ ਵੀ ਅਕਾਲੀਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਕਾਲੀ ਆਪਣੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਖੇਡ ਵਿਚ ਰੁੱਝੇ ਹੋਏ ਹਨ। ਮੰਤਰੀਆਂ ਨੇ ਸੂਬੇ ਨੂੰ ਤਬਾਹ ਕਰਨ ਦੇ ਲਈ ਅਕਾਲੀਆਂ ਦੀ ਤਿੱਖੀ ਆਲੋਚਣਾ ਕੀਤੀ।

Leave a Reply

Your email address will not be published. Required fields are marked *