ਪੰਜਾਬ

ਪੰਜਾਬ ਸਰਕਾਰ ਵੱਲੋਂ ਵੈਟ ਦੀ ਮੁੜ ਅਦਾਇਗੀ ਲਈ 87 ਕਰੋੜ ਰੁਪਏ ਦੀ ਪ੍ਰਵਾਨਗੀ

ਚੰਡੀਗੜ੍ਹ, 13 ਅਪ੍ਰੈਲ (ਮਧੂਸਾਰ ਬਿਊਰੋ) ਹਾਲ ਹੀ ਦੇ ਬਜਟ ਸਮਾਗਮ ਦੌਰਾਨ ਵਿਧਾਨ ਸਭਾ ਵਿਚ ਲੰਮੇ ਸਮੇਂ ਤੋਂ ਲੰਬਿਤ ਪਈ ਵੈਟ ਦੀ ਮੁੜ ਅਦਾਇਗੀ ਨੂੰ ਦੇਣ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਵਾਅਦੇ ਨੂੰ ਅਮਲ ਵਿਚ ਲਿਆਉਣ ਲਈ ਪੰਜਾਬ ਸਰਕਾਰ ਨੇ ਸਬੰਧਤ ਕਰਦਾਤਾਵਾਂ ਨੂੰ ਵਿਤਰਣ ਵਾਸਤੇ 87 ਕਰੋੜ ਰੁਪਏ ਦੀ ਰਾਸ਼ੀ ਕਰ ਅਤੇ ਆਬਕਾਰੀ ਵਿਭਾਗ ਨੂੰ ਜਾਰੀ ਕਰ ਦਿੱਤੀ ਹੈ।

ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਪਾਰ ਅਤੇ ਉਦਯੋਗ ਵਿਚ ਨਿਵੇਸ਼ ਲਈ ਢੁੱਕਵਾਂ ਮਾਹੌਲ ਪੈਦਾ ਕੀਤਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਲੰਬਿਤ ਪਏ ਬਕਾਇਆਂ ਦੀ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਨੂੰ ਇੱਕ ਢੁੱਕਵਾਂ ਢੰਗ ਤਰੀਕਾ ਅਖਤਿਆਰ ਕਰਨ ਲਈ ਕਿਹਾ ਹੈ।

Leave a Reply

Your email address will not be published. Required fields are marked *