ਪੰਜਾਬ

ਵਿਜੀਲੈਂਸ ਵੱਲੋਂ 13 ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ

(ਭ੍ਰਿਸ਼ਟਾਚਾਰ ਕੇਸਾਂ ਦੀ ਜਾਂਚ ਲਈ 6 ਵਿਜੀਲੈਂਸ ਪੜਤਾਲਾਂ ਦਰਜ)
ਚੰਡੀਗੜ•, 16 ਅਪ੍ਰੈਲ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿਛਲੇ ਮਹੀਨੇ ਦੌਰਾਨ ਕੁੱਲ 11 ਛਾਪੇ ਮਾਰਕੇ 13 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਨ•ਾਂ ਵਿਚ ਮਾਲ ਮਹਿਕਮੇ ਦੇ 2 ਮੁਲਾਜ਼ਮ, ਪੁਲਿਸ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 8 ਮੁਲਾਜਮਾਂ ਸਮੇਤ ਪ੍ਰਾਇਵੇਟ ਵਿਅਕਤੀ ਵੀ ਸ਼ਾਮਲ ਹਨ।

ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਇਸ ਦਿਸ਼ਾ ਵਿਚ ਵਿਜੀਲੈਂਸ ਅਫ਼ਸਰਾਂ ਨੇ ਇਹ ਸੰਕਲਪ ਲਿਆ ਹੈ ਕਿ ਰਾਜ ਦੇ ਵੱਖ-ਵੱਖ ਅਦਾਲਤਾਂ ਵਿੱਚ ਸ਼ੱਕੀ ਵਿਅਕਤੀ ਨੂੰ ਨਿਆਂਇਕ ਸਜ਼ਾ ਦਿਵਾਉਣ ਵਿਚ ਹਰ ਸੰਭਵ ਕੋਸ਼ਿਸ਼ਾਂ ਜਾਰੀ ਰਖਣਗੇ ।
ਉਨ•ਾਂ ਕਿਹਾ ਕਿ ਫਰਵਰੀ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 12 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਵਿਜੀਲੈਂਸ ਵਲੋਂ ਪਿਛਲੇ ਮਹੀਨ ਦੋਰਾਨ ਚਲ ਰਹੀਆਂ ਵਿਜੀਲੈਂਸ ਪੜਤਾਲਾਂ ‘ਤੇ 2 ਮੁਕੱਦਮੇ ਦਰਜ ਕੀਤੇ ਹਨ ਤੋਂ ਇਲਾਵਾ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਇਕ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ਼੍ਰੀ ਉਪਲ ਨੇ ਦੱਸਿਆ ਕਿ ਇਸੇ ਮਹੀਨੇ ਦੌਰਾਨ 2 ਮੁਕੱਦਮਿਆਂ ਵਿਚ ਬਠਿੰਡਾ ਦੀ ਅਦਾਲਤ ਵਲੋਂ 2 ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ ਸੁਣਾਏ ਗਏ ਜਿਨ•ਾਂ ਵਿਚ ਲਾਭ ਸਿੰਘ ਜੂਨੀਅਰ ਇੰਜੀਨੀਅਰ, ਪੀ.ਐਸ.ਪੀ.ਸੀ.ਐਲ ਬਰੇਟਾ ਜਿਲਾ ਮਾਨਸਾ ਨੂੰ 1 ਸਾਲ ਦੀ ਕੈਦ ਸਮੇਤ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਅਤੇ ਰਜਿੰਦਰ ਕੁਮਾਰ ਲਾਈਨਮੈਨ ਸਬ-ਡਵੀਜਨ ਕਮਰਸ਼ਿਅਲ-2 ਨੂੰ 4 ਸਾਲ ਦੀ ਕੈਦ ਸਮੇਤ 10,000 ਹਜਾਰ ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Leave a Reply

Your email address will not be published. Required fields are marked *