ਪੰਜਾਬਪਟਿਆਲਾ

ਖੁਸ਼ਹਾਲੀ ਦੇ ਰਾਖੇ ਸਕੀਮ ਦਾ ਮਕਸਦ ਪੰਜਾਬ ਨੂੰ ਇੱਕ ਨੰਬਰ ਦਾ ਸੂਬਾ ਬਣਾਉਣਾ-ਲੈਫ. ਜਨਰਲ ਸ਼ੇਰਗਿੱਲ

ਪਟਿਆਲਾ, 16 ਅਪ੍ਰੈਲ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਅਤੇ ਪੰਜਾਬ ਸਰਕਾਰ ਦੀ ਫਲੈਗਸ਼ਿਪ ਸਕੀਮ ‘ਗਾਰਡੀਅਨਜ ਆਫ਼ ਗਵਰਨੈਂਸ’ ਦੇ ਸੀਨੀਅਰ ਵਾਇਸ ਚੇਅਰਮੈਨ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਟੀ.ਐਸ. ਸ਼ੇਰਗਿੱਲ, ਪੀ.ਵੀ.ਐਸ.ਐਮ. ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੀ ਇਸ ਅਹਿਮ ਸਕੀਮ ਦਾ ਮਕਸਦ ਆਮ ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਨਾਂ ਅੰਦਰ ਇਮਾਨਦਾਰੀ ਅਤੇ ਜਿੰਮੇਦਾਰੀ ਦੀ ਭਾਵਨਾ ਪੈਦਾ ਕਰਨਾ ਹੈ, ਤਾਂ ਜੋ ਆਮ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਨ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਯਕੀਨੀ ਤੌਰ ‘ਤੇ ਮਿਲ ਸਕੇ।

ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਟੀ.ਐਸ. ਸ਼ੇਰਗਿੱਲ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸਾਸ਼ਨ ਅਤੇ ਜ਼ਿਲ੍ਹੇ ‘ਚ ਹੁਣ ਤਕ ਬਣੇ 167 ‘ਖੁਸ਼ਹਾਲੀ ਦੇ ਰਾਖਿਆਂ’ ਨਾਲ ਕੀਤੀ ਇੱਕ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 151 ਪਿੰਡਾਂ ‘ਚ ਇਹ ਖੁਸ਼ਹਾਲੀ ਦੇ ਰਾਖੇ ਤਾਇਨਾਤ ਹੋ ਚੁੱਕੇ ਹਨ, ਜਿਨ੍ਹਾਂ ਦੀ ਪਿਛਲੇ ਢਾਈ ਮਹੀਨਿਆਂ ਦੀ ਕਾਰਗੁਜ਼ਾਰੀ ਪ੍ਰਸ਼ਾਸਨ ਤੱਕ ਲੋਕਾਂ ਦੇ ਮਸਲੇ ਪਹੁੰਚਾਉਣ ਤੇ ਇਨ੍ਹਾਂ ਨੂੰ ਹੱਲ ਕਰਾਉਣ ‘ਚ ਸਫ਼ਲਤਾ ਪੂਰਨ ਅਤੇ ਪ੍ਰਸੰਸ਼ਾਯੋਗ ਰਹੀ ਹੈ।
ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਇਹ ਖੁਸ਼ਹਾਲੀ ਦੇ ਰਾਖੇ ਸਰਕਾਰ ਦੀਆਂ 20 ਦੇ ਕਰੀਬ ਲੋਕ ਭਲਾਈ ਸਕੀਮਾਂ ‘ਤੇ ਬਰੀਕੀ ਨਾਲ ਨਜ਼ਰ ਰੱਖਦੇ ਹਨ ਤੇ ਇਸ ਦੀ ਹਾਂ ਪੱਖੀ ਜਾਂ ਕਮੀਆਂ ਪੇਸ਼ੀਆਂ ਦੀ ਸੁਤੰਤਰ ਰਿਪੋਰਟ ਇੱਕ ਐਪ ਜਰੀਏ ਮੁੱਖ ਮੰਤਰੀ ਦਫ਼ਤਰ ‘ਚ 24 ਘੰਟੇ ਕਾਰਜਸ਼ੀਲ ਕੰਟਰੋਲ ਰੂਮ ਤੱਕ ਪੁਜਦੀ ਕਰਦੇ ਹਨ, ਜਿਸ ਦੀ ਮੋਨੀਟਰਿੰਗ ਮੁੱਖ ਮੰਤਰੀ ਖ਼ੁਦ ਅਤੇ ਉਹ ਕਰਦੇ ਹਨ ਤੇ ਇਸ ਦੀ ਸੂਚਨਾ ਸਬੰਧਤ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨੂੰ ਵੀ ਮਿਲਦੀ ਹੈ। ਇਸ ਕਰਕੇ ਇਸ ਸਕੀਮ ਦਾ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਤੇ ਸਰਕਾਰ ਤੱਕ ਜਮੀਨੀ ਪੱਧਰ ਦੀ ਫੀਡਬੈਕ ਵੀ ਪੁੱਜ ਰਹੀ ਹੈ।
ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਜਦੋਂ ਇਹ ਸਕੀਮ ਸ਼ੁਰੂ ਕੀਤੀ ਗਈ ਸੀ ਤਾਂ ਇਸ ਦਾ ਮੁੱਖ ਉਦੇਸ਼ ਭ੍ਰਿਸ਼ਟਾਚਾਰ ਨੂੰ ਘਟ ਕਰਨਾ ਤੇ ਹੌਲੀ-ਹੌਲੀ ਖ਼ਤਮ ਕਰਨਾ, ਗ੍ਰਾਂਟਾਂ ਦੀ ਸਦਵਰਤੋਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਪੁਜਦਾ ਕਰਨਾ, ਰੱਖਿਆ ਗਿਆ ਸੀ ਤਾਂ ਕਿ ਪੰਜਾਬ ਨੂੰ ਮੁੜ ਤੋਂ ਇੱਕ ਨੰਬਰ ਦਾ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦੇ ਸੂਚਨਾ ਦੇ ਯੁੱਗ ‘ਚ ਖੁਸ਼ਹਾਲੀ ਦੇ ਰਾਖਿਆਂ ਲਈ ਇਹ ਅਹਿਮ ਹੈ ਕਿ ਉਹ ਯਕੀਨੀ ਬਣਾਉਣ ਕਿ ਸੂਚਨਾ ਸਟੀਕ ਅਤੇ ਤੱਥਪੂਰਨ ਹੋਵੇ ਤਾਂ ਕਿ ਉਸ ਉਪਰ ਕਾਰਵਾਈ ਕਰਕੇ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਖੱਜਲ ਖੁਆਰੀ ਤੋਂ ਬਚਾਇਆ ਸਕੇ। ਉਨ੍ਹਾਂ ਨੇ ਸਮੂਹ ਖੁਸ਼ਹਾਲੀ ਦੇ ਰਾਖਿਆਂ ਨੂੰ ਪ੍ਰੇਰਤ ਕੀਤਾ ਕਿ ਉਹ ਆਪਣੀ ਫ਼ੌਜ ‘ਚੋਂ ਸੇਵਾ ਮੁਕਤ ਜਿੰਦਗੀ ਨੂੰ ਲੋਕ ਸੇਵਾ ਦੇ ਲੇਖੇ ਲਾਉਣ ਤਾਂ ਕਿ ਸਮਾਜ ‘ਚ ਹਾਂ ਪੱਖੀ ਤਬਦੀਲੀਆਂ ਲਿਆਂਦੀਆਂ ਜਾ ਸਕਣ, ਜਿਸ ‘ਤੇ ਸਾਰਿਆਂ ਨੇ ਇੱਕ ਅਵਾਜ ‘ਚ ਜੋਸ਼ ਤੇ ਜ਼ਜਬੇ ਨਾਲ ਹਾਂ ਪੱਖੀ ਹੁੰਗਾਰਾ ਦਿੱਤਾ।
ਇਸ ਸਮੇਂ ਸਕੀਮ ਦੇ ਵਾਇਸ ਚੇਅਰਮੈਨ ਮੇਜਰ ਜਨਰਲ ਐਸ.ਪੀ.ਐਸ ਗਰੇਵਾਲ ਅਤੇ ਸਕੀਮ ਦੇ ਜ਼ਿਲ੍ਹਾ ਮੁਖੀ ਮੁਖੀ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਨੇ ਵੀ ਸੰਬੋਧਨ ਕੀਤਾ। ਜਦੋਂਕਿ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਸ਼ੇਰਗਿੱਲ ਨੂੰ ਵਿਸ਼ਵਾਸ਼ ਦੁਆਇਆ ਕਿ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਜਿਹੜੀ ਵੀ ਸੂਚਨਾ ਉਨ੍ਹਾਂ ਕੋਲ ਆਵੇਗੀ, ਉਸ ‘ਤੇ ਪੂਰੀ ਇਮਾਨਦਾਰੀ ਨਾਲ ਤੁਰੰਤ ਕਾਰਵਾਈ ਕਰਕੇ ਨਿਪਟਾਰਾ ਕੀਤਾ ਜਾਵੇਗਾ।
ਮੀਟਿੰਗ ‘ਚ ਐਸ.ਐਸ.ਪੀ. ਡਾ. ਐਸ. ਭੂਪਤੀ, ਸਹਾਇਕ ਕਮਿਸ਼ਨਰ ਜਨਰਲ ਸੂਬਾ ਸਿੰਘ, ਐਸ.ਡੀ.ਐਮ. ਪਟਿਆਲਾ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ, ਐਸ.ਡੀ.ਐਮ. ਸਮਾਣਾ ਅਰਵਿੰਦ ਕੁਮਾਰ, ਐਸ.ਡੀ.ਐਮ. ਨਾਭਾ ਜਸ਼ਨਪ੍ਰੀਤ ਕੌਰ, ਐਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਜੀਵਨ ਜੋਤ ਕੌਰ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਕਰਨਲ ਐਨ.ਐਸ. ਸਿੱਧੂ, ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਰੰਧਾਵਾ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਕਮਾਂਡਰ ਬੀ.ਐਸ. ਵਿਰਕ, ਜ਼ਿਲ੍ਹਾ ਮਾਲ ਅਫ਼ਸਰ ਹਰਸ਼ਰਨਜੀਤ ਸਿੰਘ ਸਮੇਤ ਹੋਰ ਵਿÎਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *