ਖਾਲਿਸਤਾਨੀ ਹਰਮਿੰਦਰ ਸਿੰਘ ਮਿੰਟੂ ਦੀ ਪਟਿਆਲਾ ਜੇਲ ਵਿਚ ਮੌਤ
ਨਾਭਾ : ਨਾਭਾ ਜੇਲ ਬ੍ਰੇਕ ਕਾਂਡ ਵਿਚ ਸ਼ਾਮਿਲ ਅਤੇ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਚੀਫ ਹਰਮਿੰਦਰ ਸਿੰਘ ਮਿੰਟੂ ਦੀ ਪਟਿਆਲਾ ਜੇਲ ਵਿਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਮਿੰਦਰ ਮਿੰਟੂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਸੂਤਰਾਂ ਮੁਤਾਬਕ ਮਿੰਟੂ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਰੱਖਿਆ ਗਿਆ ਹੈ। ਪੁਲਸ ਵਲੋਂ ਹਸਪਤਾਲ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਹਰਮਿੰਦਰ ਮਿੰਟੂ ਨੂੰ ਪੁਲਸ ਨੇ 2014 ਵਿਚ ਗ੍ਰਿਫਤਾਰ ਕੀਤਾ ਸੀ। ਹਰਮਿੰਦਰ ‘ਤੇ 2008 ਵਿਚ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਹਮਲਾ ਕਰਨ ਦਾ ਦੋਸ਼ ਵੀ ਸੀ। ਇਸ ਦੇ ਨਾਲ ਹੀ ਉਸ ‘ਤੇ 2010 ਵਿਚ ਹਲਵਾਰਾ ਏਅਰਫੋਰਸ ਸਟੇਸ਼ਨ ਤੋਂ ਵਿਸਫੋਟਕ ਲੁੱਟਣ ਦਾ ਵੀ ਦੋਸ਼ ਸੀ।

