ਪਟਿਆਲਾ

ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ 896.34 ਕਰੋੜ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਪਟਿਆਲਾ, 20 ਅਪ੍ਰੈਲ (ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 105 ਮੰਡੀਆਂ ‘ਚ ਕਣਕ ਦੀ ਖਰੀਦ ਕੰਮ ਬਿਲਕੁਲ ਤਸੱਲੀ ਬਖ਼ਸ਼ ਚੱਲ ਰਿਹਾ ਹੈ ਜਦੋਂਕਿ ਖਰੀਦੀ ਕਣਕ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 896.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਣਕ ਦੀ ਖਰੀਦ ਪ੍ਰਕ੍ਰਿਆ ‘ਤੇ ਬਰੀਕੀ ਨਾਲ ਨਜ਼ਰ ਰੱਖ ਰਹੇ ਹਨ ਅਤੇ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਕਰਨੀ ਯਕੀਨੀ ਬਣਾਉਣ ਅਤੇ ਕਣਕ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇ। ਜਦੋਂ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਕਣਕ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ 24 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ‘ਚੋਂ 2 ਲੱਖ 68 ਹਜਾਰ 815 ਮੀਟਰਿਕ ਟਨ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਲਿਫਟਿੰਗ ਕਰ ਰਹੇ ਟਰੱਕ ਖਾਲੀ ਹੋ ਕੇ ਮੰਡੀਆਂ ‘ਚ ਆ ਰਹੇ ਹਨ ਤੇ ਕਣਕ ਦੇ ਭੰਡਾਰਨ ਅਤੇ ਜਾਮ ਆਦਿ ਦੀ ਵੀ ਕਿਤੇ ਕੋਈ ਸਮੱਸਿਆ ਨਹੀਂ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਲਿਫਟਿੰਗ ਦਾ ਕੰਮ ਹੋਰ ਤੇਜੀ ਫੜ ਲਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਪ੍ਰਕ੍ਰਿਆ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਆੜਤੀਆਂ ਨੂੰ ਬਾਰਦਾਨੇ ਸਮੇਤ ਕਿਸੇ ਕਿ ਹੋਰ ਕਿਸਮ ਦੀ ਕੋਈ ਕਮੀ ਨਹੀਂ ਹੈ।
ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 105 ਮੰਡੀਆਂ ਵਿੱਚ ਅੱਜ ਤੱਕ 7 ਲੱਖ 23 ਹਜ਼ਾਰ 461 ਮੀਟਿਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਅੱਜ ਜ਼ਿਲ੍ਹੇ ਵਿੱਚ 46110 ਮੀਟਰਿਕ ਟਨ ਦੀ ਆਮਦ ਅਤੇ 48153 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆਂ ਖ਼ਰੀਦ ਕੀਤੀ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 132860 ਮੀਟਰਿਕ ਟਨ, ਮਾਰਕਫੈਡ ਵੱਲੋਂ 179312 ਮੀਟਰਿਕ ਟਨ, ਪਨਸਪ ਵੱਲੋਂ 169950 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 125562 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 53062 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 62705 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਜਦ ਕਿ ਵਪਾਰੀਆਂ ਵੱਲੋਂ ਹੁਣ ਤੱਕ 10 ਮੀਟਰਿਕ ਟਨ ਕਣਕ ਖ਼ਰੀਦੀ ਗਈ ਹੈ।

Leave a Reply

Your email address will not be published. Required fields are marked *