ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 20 ਅਪ੍ਰੈਲ (ਮਧੂਸਾਰ ਬਿਊਰੋ) ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਨਗਰ ਕੌਂਸਲ ਸੰਗਰੂਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਨਗਰ ਕੌਂਸਲ ਸੰਗਰੂਰ ਵਿਖੇ ਤਾਇਨਾਤ ਕਲਰਕ ਪ੍ਰੇਮ ਸਾਗਰ ਨੂੰ ਸ਼ਿਕਾਇਤਕਰਤਾ ਅਨਿਲ ਕੁਮਾਰ ਵਾਸੀ ਪ੍ਰਤਾਪ ਨਗਰ ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਸੱਸ ਦੇ ਮਕਾਨ ਨੂੰ ਵੇਚਣ ਲਈ ਨਗਰ ਕੌਂਸਲ ਦੇ ਦਫਤਰ ਤੋਂ ਐਨ.ਓ.ਸੀ ਪ੍ਰਾਪਤ ਕਰਨ ਲਈ ਉਸ ਵਲੋਂ ਕਲਰਕ ਪ੍ਰੇਮ ਸਾਗਰ ਕੋਲ ਪੰਹੁਚ ਕੀਤੀ ਗਈ ਅਤੇ ਪ੍ਰੇਮ ਸਾਗਰ ਵਲੋਂ ਐਨ.ਓ.ਸੀ ਜਾਰੀ ਕਰਨ ਬਦਲੇ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 2500 ਰੁਪਏ ਵਿਚ ਤੈਅ ਹੋ ਗਿਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,00 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

