ਪੰਜਾਬ

ਕੈਪਟਨ ਵੰਲੋਂ ਨਵੇਂ ਬਣੇ ਕੈਬਨਿਟ ਮੰਤਰੀਆਂ ਨਾਲ ਗੈਰ ਰਸਮੀ ਮੁਲਾਕਾਤ

ਚੰਡੀਗੜ੍ਹ 23 ਅਪ੍ਰੈਲ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਬਣੇ ਕੈਬਨਿਟ ਮੰਤਰੀਆਂ ਨਾਲ ਗੈਰ-ਰਸਮੀ ਤੌਰ ‘ਤੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਮੰਤਰੀਆਂ ਨੂੰ ਚਾਹ ਦਾ ਕੱਪ ਸਾਂਝਾ ਕਰਨ ਲਈ ਆਪਣੀ ਰਿਹਾਇਸ਼ ‘ਤੇ ਬੁਲਾਇਆ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਉਨ੍ਹਾਂ ਦੇ ਮੰਤਰੀ ਬਣਨ ਨਾਲ ਪ੍ਰਸ਼ਾਸਕੀ ਸੁਧਾਰਾਂ ਨੂੰ ਹੋਰ ਬਲ ਮਿਲੇਗਾ। ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦਾ ਹਿੱਸਾ ਬਣਨ ਲਈ ਇਕ ਵਾਰ ਫੇਰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੂਝ-ਬੂਝ ਤੇ ਸਿਆਣਪ ਨਾਲ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਵਿੱਚ ਸਾਰਥਕ ਸਿੱਟੇ ਨਿਕਲਣਗੇ।

Leave a Reply

Your email address will not be published. Required fields are marked *