ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ
ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਇਤਿਹਾਸ ਨੂੰ ਸਮਝਣ ਦੀ ਲੋੜ : ਬਾਬਾ ਬਲਬੀਰ ਸਿੰਘ
ਮਹਾਨ ਜਰਨੈਲ ਨੇ ਮੁਗਲ ਹੂਕਮਤ ਨੂੰ ਜੜ੍ਹੋਂ ਉਖਾੜਿਆ : ਪ੍ਰੋ. ਕਿਰਪਾਲ ਸਿੰਘ ਬਡੂੰਗਰ
ਪਟਿਆਲਾ 24 ਅਪ੍ਰੈਲ (ਮਧੂਸਾਰ ਬਿਊਰੋ) ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਅੱਜ ਪਟਿਆਲਾ ਵਿਖੇ ਪੁੱਜਣ ‘ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਬਾਬਾ ਬਲਬਰੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਅਤੇ ਵੱਡੀ ਗਿਣਤੀ ‘ਚ ਹਾਜ਼ਰ ਸੰਗਤਾਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਕਾਲਜਾਂ ਅਤੇ ਸਕੂਲਾਂ ਦਾ ਸਟਾਫ ਹਾਜ਼ਰ ਸੀ।
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵੱਲੋਂ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਨਾਲ-ਨਾਲ ਬਾਣੀ ਪ੍ਰਵਾਹ ਚਲਾਇਆ ਗਿਆ। ਨਿਹੰਗ ਜਥੇਬੰਦੀਆਂ ਵੱਲੋਂ ਨੀਲੇ ਅਤੇ ਕੇਸਰੀ ਬਾਣੇ ਧਾਰਨ ਕੀਤੇ ਹੋਏ ਸਨ, ਜਿਸ ਨੇ ਮਾਹੌਲ ਨੂੰ ਹੋਰ ਵੀ ਖਿੱਚਮਈ ਬਣਾਇਆ। ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਕਰਤੱਬਾਂ ਰਾਹੀਂ ਵਿਖਾਏ ਜਾ ਰਹੇ ਸਨ, ਜੋ ਸਾਰਿਆਂ ਅੰਦਰ ਜੋਸ਼ ਭਰ ਰਹੇ ਸਨ। ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਦੇ ਸਟਾਲ ਵੀ ਲਗਾਏ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ ਉਲ ਕੌਮ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਜਾ ਕੇ ਸਮਾਪਤ ਹੋਵੇਗਾ, ਜਿਸ ਪ੍ਰਤੀ ਸੰਗਤਾਂ ਵਿਚ ਕਾਫੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇÎਤਹਾਸ ‘ਚ ਜਥੇਦਾਰ ਸ. ਜੱਸਾ ਸਿੰਘ ਆਹਲੂਵਾਲੀਆ ਸਿੱਖ ਕੌਮ ਦੇ ਅਜਿਹੇ ਮਹਾਨ ਯੋਧੇ ਅਤੇ ਜਰਨੈਲ ਹੋਏ ਹਨ, ਜਿਨ੍ਹਾਂ ਨੇ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਇਕ ਪਲੇਟਫਾਰਮ ‘ਤੇ ਇਕੱਠਾ ਕਰਕੇ ਜ਼ਬਰ ਅਤੇ ਜ਼ੁਲਮੀ ਹੂਕਮਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਅਜੌਕੀ ਪੀੜੀ ਨੂੰ ਉਨ੍ਹਾਂ ਦੇ ਜੀਵਨ ਅਤੇ ਇਤਿਹਾਸ ਤੋਂ ਬਹੁਤ ਕੁਝ ਸਿੱਖਣ ਅਤੇ ਧਾਰਨ ਕਰਨ ਦੀ ਲੋੜ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਥੇਦਾਰ ਸ. ਜੱਸਾ ਸਿੰਘ ਆਹਲੂਵਾਲੀਆ ਸਿੱਖ ਕੌਮ ਦੇ ਅਜਿਹੇ ਜਰਨੈਲ ਹੋਏ ਹਨ, ਜਿਨ੍ਹਾਂ ਨੇ ਸਮੁੱਚੇ ਸੰਸਾਰ ਅੱਗੇ ਦਲੇਰੀ ਅਤੇ ਬਹਾਦਰੀ ਦੀ ਵਿਲੱਖਣ ਮਿਸਾਲ ਸਾਡੇ ਸਾਹਮਣੇ ਰੱਖੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ‘ਤੇ ਮੁਗਲ ਹੁਕਮਤਾਂ ਵੱਲ ਕੀਤੇ ਜਾ ਰਹੇ ਜ਼ੁਲਮ ਅਤੇ ਜ਼ਬਰ ਖਿਲਾਫ਼ ਉਨ੍ਹਾਂ ਸੂਰਬੀਰਤਾ ਵਿਖਾਈ ਅਤੇ ਮੁਗਲ ਹੂਕਮਤਾਂ ਦੀਆਂ ਜੜ੍ਹਾਂ ਪੁੱਟ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸਖਸੀਅਤਾਂ ਦੇ ਜੀਵਨ ਇਤਿਹਾਸ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ, ਜੋ ਰਹਿੰਦੀ ਦੁਨੀਆਂ ਤੱਕ ਸਾਡਾ ਸਾਰਿਆਂ ਦਾ ਮਾਰਗ ਦਰਸ਼ਨ ਕਰਦੀ ਹੈ।
ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਵਰਗੇ ਮਹਾਨ ਜਰਨੈਲਾਂ ਦੇ ਇਤਿਹਾਸ ਤੋਂ ਅਜੌਕੀ ਪੀੜੀ ਨੂੰ ਸੇਧ ਲੈਣੀ ਚਾਹੀਦੀ ਹੈ, ਜਿਨ੍ਹਾਂ ਦੇ ਮਹਾਨ ਯੋਗਦਾਨ ਸਦਕਾ ਅੱਜ ਸਮੁੱਚੀ ਸਿੱਖ ਕੌਮ ਫਖਰ ਅਤੇ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਨੂੰ ਸਮਰਪਿਤ ਇਸ ਨਗਰ ਕੀਰਤਨ ਪ੍ਰਤੀ ਜਿਥੇ ਸੰਗਤਾਂ ‘ਚ ਭਾਰੀ ਉਤਸ਼ਾਹ ਹੈ, ਉਥੇ ਇਹ ਮਾਣ ਵੀ ਮਹਿਸੂਸ ਹੋ ਰਿਹਾ ਹੈ ਅਸੀਂ ਅਨਮੋਲ ਇਤਿਹਾਸ ਅਤੇ ਵਿਰਸੇ ਦੇ ਮਾਲਕ ਹਾਂ ਜਿਸ ਨੂੰ ਹੋਰ ਅੱਗੇ ਲਿਜਾਣ ਅਤੇ ਸਾਂਭਣ ਲਈ ਅੱਗੇ ਆਉਣ ਦੀ ਲੋੜ ਹੈ।
ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ‘ਚ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਜ਼ਿਲ੍ਹਾ ਦਿਹਾਤੀ ਦੇ ਇੰਚਾਰਜ ਸ. ਸਤਬੀਰ ਸਿੰਘ ਖੱਟੜਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਨਰਦੇਵ ਸਿੰਘ ਆਕੜੀ ਸੁਖਬੀਰ ਸਿੰਘ ਅਬਲੋਵਾਲ, ਜੋਗਿੰਦਰ ਸਿੰਘ ਪੰਛੀ, ਅਮਰਜੀਤ ਸਿੰਘ ਪੰਜਰਥ, ਤਰਸੇਮ ਸਿੰਘ ਮੋਰਾਂਵਾਲੀ ਤੋਂ ਇਲਾਵਾ ਵੱਡੀ ਗਿਣਤੀ ‘ਚ ਸਖਸ਼ੀਅਤਾਂ ਹਾਜ਼ਰ ਸਨ।

