ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਲਈ ਟਰਾਇਲ 29 ਅਪ੍ਰੈਲ ਨੂੰ
ਪਟਿਆਲਾ 25 ਅਪ੍ਰੈਲ (ਮਧੂਸਾਰ ਬਿਊਰੋ) ਮਾਣਯੋਗ ਵਾਈਸ ਚਾਂਸਲਰ ਸਾਹਿਬ ਜੀ ਦੀ ਪ੍ਰਵਾਨਗੀ ਨਾਲ ਖੇਡ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸੈਸ਼ਨ 2018-19 ਦੌਰਾਨ ਯੂਨੀਵਰਸਿਟੀ ਕੈਂਪਸ ਅਤੇ ਇਸਦੇ ਅਧੀਨ ਆਉਂਦੇ ਕਾਲਜਾਂ ਵਿੱਚ ਕਿਸੇ ਵੀ ਕੋਰਸ/ਕਲਾਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਖਿਡਾਰੀਆਂ (ਪੁਰਸ਼ ਅਤੇ ਮਹਿਲਾ) ਲਈ ਸਪੋਰਟਸ ਵਿੰਗ ਦੇ ਟਰਾਇਲ 29 ਅਪ੍ਰੈਲ 2018 ਨੂੰ ਸਵੇਰੇ 7.00 ਵਜੇ ਸਪੋਰਟਸ ਕੰਪਲੈਕਸ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ।
ਡਾ. ਗੁਰਦੀਪ ਕੌਰ ਰੰਧਾਵਾ, ਨਿਰਦੇਸ਼ਕਾ ਖੇਡ ਵਿਭਾਗ ਨੇ ਦੱਸਿਆ ਕਿ ਵਿਭਾਗ ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੇ ਖੇਡ ਕੈਲੰਡਰ ਵਿਚ ਸ਼ਾਮਿਲ ਸੰਬੰਧਿਤ ਖੇਡਾਂ ਲਈ ਖਿਡਾਰੀਆਂ ਦੇ ਟਰਾਇਲ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਹਰ ਇਕ ਖਿਡਾਰੀ ਕੋਲ ਆਪਣੀਆਂ 02 ਪਾਸਪੋਰਟ ਸਾਈਜ਼ ਫੋਟੋਆਂ, ਜਨਮ ਮਿਤੀ ਦਾ ਸਬੂਤ, ਵਿਦਿਅਕ ਅਤੇ ਖੇਡਾਂ ਦੇ ਸਾਰੇ ਅਸਲੀ ਸਰਟੀਫਿਕੇਟਸ ਅਤੇ ਉਹਨਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਹੋਣੀਆਂ ਲਾਜ਼ਮੀ ਹਨ। ਚੁਣੇ ਗਏ ਖਿਡਾਰੀਆਂ ਨੂੰ ਸਿਖਲਾਈ ਦੀਆਂ ਬੇਹਤਰੀਨ ਸਹੂਲਤਾਂ ਤੋਂ ਇਲਾਵਾ ਰਿਹਾਇਸ਼, ਮੁਫ਼ਤ ਪੜ੍ਹਾਈ, ਖੇਡ ਸਮੱਗਰੀ ਅਤੇ ਖੁਰਾਕੀ ਭੱਤਾ ਮੁਹੱਈਆ ਕਰਵਾਇਆ ਜਾਵੇਗਾ। ਟਰਾਇਲਾਂ ਲਈ ਫਾਰਮ ਖੇਡ ਵਿਭਾਗ ਦੀ ਵੈੱਬਸਾਈਟ ਮਮਮ।ਬਚਅਹ ਤੇ ਅਪਲੋਡ ਕੀਤਾ ਗਿਆ ਹੈ। ਟਰਾਇਲ ਦੇਣ ਲਈ ਆਉਣ ਵਾਲੇ ਖਿਡਾਰੀਆਂ ਵੱਲੋਂ ਇਹ ਫਾਰਮ ਭਰ ਕੇ ਨਾਲ ਲਿਆਉਣਾ ਲਾਜ਼ਮੀ ਹੈ।

