ਪਟਿਆਲਾ

ਡੀ.ਸੀ. ਫ਼ਤਹਿਗੜ੍ਹ ਸਾਹਿਬ ਤੇ ਐਸ.ਐਸ.ਪੀ. ਵਿਜੀਲੈਂਸ ਮੋਹਾਲੀ ਵੱਲੋਂ ਖਮਾਣੋਂ ਤੇ ਸੰਘੋਲ ਮੰਡੀ ਦੀ ਅਚਨਚੇਤ ਚੈਕਿੰਗ

ਖਮਾਣੋਂ/ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਅਤੇ ਮੋਹਾਲੀ ਦੇ ਜ਼ਿਲ੍ਹਾ ਪੁਲਿਸ ਮੁਖੀ ਵਿਜੀਲੈਂਸ ਬਿਉਰੋ ਸ਼੍ਰੀ ਪਰਮਜੀਤ ਸਿੰਘ ਵਿਰਕ ਨੇ ਸਾਂਝੇ ਤੌਰ ਤੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਉਚਾ ਪਿੰਡ ਸੰਘੋਲ ਅਤੇ ਖਮਾਣੋਂ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦੀ ਅਚਨਚੇਤ ਚੈਕਿੰਗ ਕੀਤੀ।

ਚੈਕਿੰਗ ਦੌਰਾਨ ਦੋਵੇਂ ਅਧਿਕਾਰੀਆਂ ਵੱਲੋਂ ਜਿਥੇ ਕਣਕ ਵੇਚਣ ਲਈ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇ਼ਸ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ, ਉਥੇ ਹੀ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਲਿਫਟਿੰਗ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਸਬੰਧੀ ਆੜਤੀਆਂ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਣਕ ਦੀ ਲਿਫਟਿੰਗ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਚੈਕਿੰਗ ਦੌਰਾਨ ਪਾਇਆ ਗਿਆ ਕਿ ਖਮਾਣੋਂ ਮੰਡੀ ਵਿੱਚ ਮਿਤੀ 30 ਅਪ੍ਰੈਲ ਤੱਕ ਕੁੱਲ 19362 ਮੀਟਰਕ ਟਨ ਕਣਕ ਦੀ ਖਰੀਦ ਹੋਈ ਹੈ ਜਿਸ ਵਿੱਚੋਂ 13300 ਮੀਟਰਕ ਟਨ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਜੋ ਕਿ 68.69 ਫੀਸਦੀ ਬਣਦਾ ਹੈ ਅਤੇ 6062 ਮੀਟਰਕ ਟਨ ਦੀ ਲਿਫਟਿੰਗ ਹੋਣੀ ਬਾਕੀ ਹੈ। ਅਨਾਜ ਮੰਡੀ ਸੰਘੋਲ ਦੀ ਕੁੱਲ ਖਰੀਦ 12560 ਮੀਟਰਕ ਟਨ ਹੈ ਜਿਸ ਵਿੱਚੋਂ 9290 ਮੀਟਰਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ 73.96 ਫੀਸਦੀ ਬਣਦਾ ਹੈ ਜਿਸ ਵਿੱਚੋਂ 3270 ਮੀਟਰਕ ਟਨ ਦੀ ਲਿਫਟਿੰਗ ਹੋਣੀ ਅਜੇ ਬਾਕੀ ਹੈ।
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੁੱਲ 47985 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਚੈਕਿੰਗ ਦੌਰਾਨ ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਈਸ਼ਾ ਸਿੰਘਲ, ਪ੍ਰਧਾਨ ਆੜਤੀ ਐਸੋਸੀਏਸ਼ਨ ਤੇਜਿੰਦਰ ਸਿੰਘ, ਮਾਰਕੀਟ ਸੁਪਰਵਾਈਜ਼ਰ ਇਕਬਾਲ ਸਿੰਘ, ਡੀ.ਐਮ.ਓ. ਮਾਰਕੀਟ ਕਮੇਟੀ ਖਮਾਣੋਂ ਸ਼੍ਰੀ ਰਜਿੰਦਰ ਕੁਮਾਰ ਅਤੇ ਸੁਪਰਵਾਈਜ਼ਰ ਸ਼੍ਰੀ ਉਪਿੰਦਰ ਸਿੰਘ ਹਾਜਰ ਸਨ।ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੀਆਂ ਅਨਾਜ ਮੰਡੀ ਸਰਹਿੰਦ, ਅਮਲੋਹ, ਬਸੀ ਪਠਾਣਾ ਦੀ ਅਚਨਚੇਤ ਚੈਕਿੰਗ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਵਿਜੀਲੈਂਸ ਦੇ ਟੋਲ ਫਰੀ ਨੰਬਰ 1800-1800-1000 ਬਾਰੇ ਜਾਣਕਾਰੀ ਦਿੱਤੀ ਗਈ ਜਿਸ ਤੇ ਕਿਸਾਨ ਕੋਈ ਮੁਸ਼ਕਲ ਪੇਸ਼ ਆਉਣ ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *