ਪੰਜਾਬਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਜਥੇਦਾਰ ਕਰਤਾਰਪੁਰ ਨੂੰ ਦਿੱਤੀ ਮੁਬਾਰਕਬਾਦ

ਪਟਿਆਲਾ 1 ਮਈ (ਮਧੂਸਾਰ ਬਿਊਰੋ)
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀ.ਸੀ. ਵਿੰਗ ਦੇ ਸਨਮਾਨ ਸਮਾਰੋਹ ਮੌਕੇ ਸ਼੍ਰੋਮਣੀ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੂੰ ਇਹ ਜਾਣਕਾਰੀ ਮਿਲੀ ਕਿ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦਾ ਜਨਮ ਦਿਨ ਹੈ ਤਾਂ ਉਸ ਸਮੇਂ ਸਾਰਿਆਂ ਵੱਲੋਂ ਜਥੇਦਾਰ ਕਰਤਾਰਪੁਰ ਨੂੰ ਮੁਬਾਰਕਬਾਦ ਦਿੱਤੀ ਹੈ। ਸਮੁੱਚੀ ਲੀਡਰਸ਼ਿਪ ਨੇ ਖੁਸ਼ੀ ਸਾਂਝੀ ਕਰਦਿਆਂ ਜਥੇਦਾਰ ਕਰਤਾਰਪੁਰ ਦਾ ਲੱਡੂਆਂ ਨਾਲ ਮੂੰਹ ਮਿੱਠਾ ਵੀ ਕਰਵਾਇਆ।

ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੂੰ ਮੁਬਾਰਕਬਾਦ ਦੇਣ ਵਾਲਿਆਂ ‘ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ, ਸ. ਸਤਬੀਰ ਸਿੰਘ ਖੱਟੜਾ, ਸ. ਰਣਧੀਰ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਸ. ਸੁਖਬੀਰ ਸਿੰਘ ਅਬਲੋਵਾਲ, ਸ. ਨਰਦੇਵ ਸਿੰਘ ਆਕੜੀ, ਬੀ.ਸੀ. ਵਿੰਗ ਦੇ ਸਰਪ੍ਰਸਤ ਬਲਵੰਤ ਸਿੰਘ ਰਾਮਗੜ੍ਹ ਅਤੇ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
ਕੈਪਸ਼ਨ : ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦੀ ਹੋਈ।

Leave a Reply

Your email address will not be published. Required fields are marked *