ਪਟਿਆਲਾ

ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਹੁਣ ਤੱਕ ਕਣਕ ਦੀ 1495 ਕਰੋੜ ਰੁਪਏ ਦੀ ਹੋਈ ਅਦਾਇਗੀ : ਡੀ.ਸੀ.

86 ਪ੍ਰਤੀਸ਼ਤ ਕਣਕ ਦੀ ਹੋਈ ਲਿਫ਼ਟਿੰਗ
ਪਟਿਆਲਾ ਜ਼ਿਲ੍ਹੇ ‘ਚ ਹੁਣ ਤੱਕ ਮੰਡੀਆਂ ਵਿੱਚ ਪੁੱਜੀ ਸਾਰੀ ਕਣਕ ਦੀ ਹੋਈ ਖ਼ਰੀਦ
ਪਟਿਆਲਾ, 1 ਮਈ (ਮਧੂਸਾਰ ਬਿਊਰੋ) ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਪੁੱਜੀ 8 ਲੱਖ 89 ਹਜ਼ਾਰ 326 ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ।

ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਅੱਜ ਮਿਤੀ 1 ਮਈ ਤੱਕ ਪਟਿਆਲਾ ਜ਼ਿਲ੍ਹੇ ਦੀਆਂ 105 ਮੰਡੀਆਂ ਵਿੱਚ ਪੁੱਜੀ ਸਾਰੀ ਕਣਕ ਦੀ ਖ਼ਰੀਦ ਕਰ ਲਈ ਗਈ ਹੈ ਅਤੇ ਅੱਜ ਪੁੱਜੀ 1906 ਮੀਟਰਿਕ ਟਨ ਕਣਕ ਵੀ ਖ਼ਰੀਦੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਹੁਣ ਤੱਕ 7 ਲੱਖ 58 ਹਜ਼ਾਰ 31 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕੁੱਲ ਕਣਕ ਦਾ 86 ਫ਼ੀਸਦੀ ਹੈ ਅਤੇ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਲਿਫ਼ਟਿੰਗ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆਂ ਕਿ ਹੁਣ ਤੱਕ ਕਿਸਾਨਾਂ ਨੂੰ 1495.82 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਖ਼ਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 171385 ਮੀਟਰਿਕ ਟਨ, ਮਾਰਕਫੈਡ ਵੱਲੋਂ 206026 ਮੀਟਰਿਕ ਟਨ, ਪਨਸਪ ਵੱਲੋਂ 216117 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 155567 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 62991 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 77230 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਜਦ ਕਿ ਵਪਾਰੀਆਂ ਵੱਲੋਂ ਹੁਣ ਤੱਕ 10 ਮੀਟਰਿਕ ਟਨ ਕਣਕ ਖ਼ਰੀਦੀ ਗਈ ਹੈ।

Leave a Reply

Your email address will not be published. Required fields are marked *