ਪੰਜਾਬਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਨਵ-ਗਠਿਤ ਜ਼ਿਲ੍ਹਾ ਪÎਟਿਆਲਾ ਇਕਾਈ ਸਨਮਾਨਤ

ਸ਼੍ਰੋਮਣੀ ਅਕਾਲੀ ਦਲ ਨੇ ਸਮਰਪਿਤ ਹੋ ਕੇ ਕੰਮ ਕਰਨ ਵਾਲਿਆਂ ਨੂੰ ਮਾਨ ਸਨਮਾਨ ਨਾਲ ਨਿਵਾਜਿਆ : ਸ. ਰੱਖੜਾ
ਪਾਰਟੀ ਵਰਕਰ ਏਕੇ ਅਤੇ ਸ਼ਕਤੀ ਨਾਲ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਯਤਨਸ਼ੀਲ ਹੋਣ : ਪ੍ਰੋ. ਬਡੂੰਗਰ
ਬੀ.ਸੀ. ਵਿੰਗ ਦਾ ਮਜ਼ਬੂਤ ਆਧਾਰ, ਮੇਰੀ ਜਿੱਤ ‘ਚ ਪਾਇਆ ਵੱਡਾ ਯੋਗਦਾਨ : ਹਰਿੰਦਰਪਾਲ ਚੰਦੂਮਾਜਰਾ
ਪਟਿਆਲਾ 1 ਮਈ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪੱਛੜੀਆਂ ਸ਼੍ਰੇਣੀਆਂ ਜ਼ਿਲ੍ਹਾ ਪਟਿਆਲਾ ਇਕਾਈ ਦਾ ਗਠਨ ਕੀਤੇ ਜਾਣ ਮਗਰੋਂ ਨਿਯੁਕਤ ਕੀਤੇ ਸਰਸਪ੍ਰਸਤ ਬਲਵੰਤ ਸਿੰਘ ਰਾਮਗੜ੍ਹ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਧੀਮਾਨ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ ਦਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਸਨਮਾਨ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਅਗਵਾਈ ‘ਚ ਇਕੱਤਰ ਹੋਈ ਸਮੁੱਚੀ ਲੀਡਰਸ਼ਿਪ ‘ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਦਿਹਾਤੀ ਦੇ ਜ਼ਿਲ੍ਹਾ ਇੰਚਾਰਜ ਸਤਬੀਰ ਸਿੰਘ ਖੱਟੜਾ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਪੱਛੜੀਆਂ ਸ਼੍ਰੇਣੀਆਂ ਦੀ ਨਵੀਂ ਗਠਿਤ ਕੀਤੀ ਟੀਮ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਨੇ ਬੀ.ਸੀ. ਵਿੰਗ ਦੀ ਜ਼ਿਲ੍ਹਾ ਇਕਾਈ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬੀ.ਸੀ. ਵਿੰਗ ਨੇ ਹਰ ਸਮੇਂ ਅਹਿਮ ਭੂਮਿਕਾ ਨਿਭਾਈ ਹੈ, ਜੋ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਬਾਖੂਬੀ ਰੋਲ ਨਿਭਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲਿਆਕਤ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲਿਆਂ ਨੂੰ ਮਾਨ ਸਨਮਾਨ ਦੇ ਕੇ ਨਿਵਾਜਿਆ ਹੈ ਅਤੇ ਇਹ ਸਿਲਸਿਲਾ ਬਾਦਸਤੂਰ ਜਾਰੀ ਹੈ।
ਸ. ਰੱਖੜਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਕ ਸਾਲ ਦੀ ਕਾਰਗੁਜ਼ਾਰੀ ਦਾ ਲੇਖਾ ਜੋਖਾ ਲੋਕਾਂ ਸਾਹਮਣੇ ਆ ਚੁੱਕਾ ਹੈ, ਜਿਸ ਕਾਰਨ ਸੂਬੇ ਦੇ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਸ ਸਾਲਾਂ ‘ਚ ਵਿਖਾਈ ਕਾਰਗੁਜ਼ਾਰੀ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਪੱਛੜੇ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ, ਜਿਸ ਨੂੰ ਅੱਜ ਕੈਪਟਨ ਸਰਕਾਰ ਬੰਦ ਕਰ ਚੁੱਕੀ ਹੈ, ਜੋ ਪੱਛੜੇ ਵਰਗ ਦੇ ਲੋਕਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਸੂਬੇ ਦੇ ਲੋਕ ਕੈਪਟਨ ਸਰਕਾਰ ਨੂੰ ਸਬਕ ਸਿਖਾ ਹੀ ਦਮ ਲੈਣਗੇ।
ਇਸ ਮੌਕੇ ਸ੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਨੂੰ ਏਕੇ ਅਤੇ ਸ਼ਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਅਤੇ ਆਗੂ ਸਾਹਿਬਾਨ ਤਿਆਗ ਅਤੇ ਸਮਰਪਿਤ ਦੀ ਭਾਵਨਾ ਨਾਲ ਪਾਰਟੀ ਪ੍ਰਤੀ ਵਫ਼ਾਦਾਰੀ ਵਿਖਾਉਣ ਅਤੇ ਅਨੁਸ਼ਾਸਨ ‘ਚ ਰਹਿੰਦੇ ਹੋਏ ਪਟਿਆਲਾ ਨੂੰ ਨੰਬਰ ਇਕ ਦਾ ਜ਼ਿਲ੍ਹਾ ਬਣਾਉਣ ‘ਚ ਕੋਈ ਵੀ ਕਸਰ ਨਾ ਛੱਡਣ।
ਇਸ ਉਪਰੰਤ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਪਾਰਟੀ ਹਿੱਤ ਨੂੰ ਅੱਗੇ ਰੱਖਦੇ ਹੋਏ ਇਕਜੁੱਟਤਾ ਵਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ‘ਚ ਬੀ.ਸੀ. ਵਿੰਗ ਪੂਰੀ ਤਰ੍ਹਾਂ ਮਜ਼ਬੂਤ ਹੈ, ਜਿਸ ਨੇ ਮੇਰੀ ਜਿੱਤ ‘ਚ ਵੱਡਾ ਯੋਗਦਾਨ ਪਾਇਆ।
ਇਸ ਮੌਕੇ ਬੀ.ਸੀ. ਵਿੰਗ ਪੰਜਾਬ ਦੇ ਸਰਪ੍ਰਸਤ ਬਲਵੰਤ ਸਿੰਘ ਰਾਮਗੜ੍ਹ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਸੇਖੂਪੁਰਾ, ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਧੀਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਦਾ ਧੰਨਵਾਦ ਕੀਤਾ।
ਇਸ ਮੌਕੇ ਸਨਮਾਨ ਸਮਾਰੋਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਭਗਵਾਨ ਦਾਸ ਜੁਨੇਜਾ, ਸਾਬਕਾ ਦਿਹਾਤੀ ਪ੍ਰਧਾਨ ਰਣਧੀਰ ਸਿੰਘ ਰੱਖੜਾ, ਨਰਦੇਵ ਸਿੰਘ ਆਕੜੀ, ਸੁਰਜੀਤ ਸਿੰਘ ਅਬਲੋਵਾਲ, ਸੁਖਬੀਰ ਸਿੰਘ ਅਬਲੋਵਾਲ, ਜਗਜੀਤ ਸਿੰਘ ਕੋਹਲੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ. ਬਲਵਿੰਦਰ ਸਿੰਘ ਦੌਣ ਕਲਾਂ ਗੁਰਜੰਟ ਸਿੰਘ ਨੂਰਖੇੜੀਆ, ਬੀਬੀ ਬਲਵਿੰਦਰ ਕੌਰ ਚੀਮਾ, ਬੀਬੀ ਸੁਰਿੰਦਰ ਕੌਰ, ਬੀਬੀ ਬਲਵੀਰ ਕੌਰ ਚੰਦੀ, ਗੁਰਸੇਵਕ ਸਿੰਘ ਧੂੜ ਤੋਂ ਇਲਾਵਾ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਆਗੂ ਸਾਹਿਬਾਨ ਹਾਜ਼ਰ ਸਨ।

Leave a Reply

Your email address will not be published. Required fields are marked *