ਪੰਜਾਬਪਟਿਆਲਾ

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਸਨੌਰ ਦੇ 79 ਲਾਭਪਾਤਰੀਆਂ ਨੂੰ 35 ਲੱਖ ਰੁਪਏ ਮਨਜ਼ੂਰ

-ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਰੇਕ ਲਾਭਪਾਤਰੀ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ
-ਅਕਾਲੀ ਭਾਜਪਾ ਸਰਕਾਰ ਦੇ ਸਮੇਂ ਸਾਲ 2016 ‘ਚ ਹੋਇਆ ਸੀ ਸਰਵੇ
ਪਟਿਆਲਾ, 3 ਮਈ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਸਨੌਰ ਦੇ 79 ਲਾਭਪਾਤਰੀਆਂ ਨੂੰ 35 ਲੱਖ ਰੁਪਏ ਦਾ ਲਾਭ ਮਿਲਣ ਜਾ ਰਿਹਾ ਹੈ।

ਇਸ ਸੰਬੰਧੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਲਾਭਪਾਤਰੀਆਂ ਨੂੰ ਬਕਾਇਦਾ ਲਿਖਤ ਵਿਚ ਸੂਚਨਾ ਵੀ ਭੇਜ ਦਿੱਤੀ ਹੈ। ਇਹ ਰਾਸ਼ੀ ਅਗਲੇ ਕੁੱਝ ਦਿਨਾਂ ਵਿਚ ਲਾਭਪਾਤਰੀਆਂ ਨੂੰ ਮਿਲ ਜਾਵੇਗੀ। ਅਕਾਲੀ ਭਾਜਪਾ ਸਰਕਾਰ ਦੇ ਸਮੇਂ ਸਾਲ 2016 ਵਿਚ ਕੱਚੀ ਛੱਤ ਨੂੰ ਪੱਕਾ ਕਰਨ ਲਈ ਜਿਨ੍ਹਾਂ ਨੇ ਅਰਜੀਆਂ ਦਿੱਤੀਆਂ ਸੀ, ਉਨ੍ਹਾਂ ਦਾ ਸਰਵੇ ਕਰਨ ਤੋਂ ਬਾਅਦ ਇਹ ਪ੍ਰੋਜੈਕਟ ਅਜੇ ਵਿਚਾਰ ਅਧੀਨ ਸੀ, ਜਿਸ ਨੂੰ ਲੈ ਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਹਿਲਾਂ ਅਕਾਲੀ ਭਾਜਪਾ ਸਰਕਾਰ ਸਮੇਂ ਅਤੇ ਹੁਣ ਕਾਂਗਰਸ ਸਰਕਾਰ ਸਮੇਂ ਸਰਕਾਰੇ ਦਰਬਾਰੇ ਇਸ ਦੀ ਪੂਰੀ ਪੈਰਵਾਈ ਕੀਤੀ ਤੇ ਹੁਣ ਇਹ ਰਾਸ਼ੀ ਜਲਦੀ ਹੀ ਲਾਭਪਾਤਰੀਆਂ ਦੇ ਬੈਂਕ ਖਾਤੇ ਵਿਚ ਜਮ੍ਹਾ ਹੋਣ ਜਾ ਰਹੀ ਹੈ, ਜਿਸ ਦੀ ਪਹਿਲ ਦੇ ਆਧਾਰ ‘ਤੇ ਸੂਚਨਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੱਤਰ ਲਿਖ ਕੇ ਲਾਭਪਾਤਰੀਆਂ ਨੂੰ ਭੇਜ ਦਿੱਤੀ ਹੈ।
ਵਿਧਾਇਕ ਚੰਦੂਮਾਜਰਾ ਨੇ ਦੱਸਿਆ ਕਿ ਸਰਕਾਰ ਵਲੋਂ ਕੱਚੀ ਛੱਤ ਨੂੰ ਪੱਕਾ ਕਰਨ ਲਈ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਸਨੌਰ ਉਨ੍ਹਾਂ ਦਾ ਆਪਣਾ ਹਲਕਾ ਹੈ। ਪਹਿਲਾਂ ਉਹ ਸਨੌਰ ਦੇ ਹਲਕਾ ਇੰਚਾਰਜ ਸਨ, ਉਸ ਸਮੇਂ ਉਨ੍ਹਾਂ ਨੇ ਖੁਦ ਆਪਣੀ ਨਿਗਰਾਨੀ ਹੇਠ ਲਾਭਪਾਤਰੀਆਂ ਦਾ ਸਰਵੇ ਕਰਵਾਇਆ। ਇਸ ਤੋਂ ਬਾਅਦ ਉਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਸ ਦੀ ਪੈਰਵਾਈ ਕੀਤੀ। ਇਸ ਤੋਂ ਬਾਅਦ ਉਹ ਸਾਲ 2017 ਦੀਆਂ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਸਨੌਰ ਤੋਂ ਵਿਧਾਇਕ ਚੁਣੇ ਗਏ ਤੇ ਉਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਕਿਉਂਕਿ ਉਨ੍ਹਾਂ ਦੇ ਹਲਕੇ ਦੇ ਲੋਕ ਉਨ੍ਹਾਂ ਦੇ ਆਪਣੇ ਪਰਿਵਾਰ ਦੇ ਲੋਕ ਹਨ, ਇਸ ਲਈ ਉਨ੍ਹਾਂ ਨੇ ਲਾਭਪਾਤਰੀਆਂ ਦੇ ਕੇਸ ਦੀ ਦਿਨ ਰਾਤ ਪੈਰਵਾਈ ਕੀਤੀ। ਕਦੇ ਚੰਡੀਗੜ੍ਹ ਤੇ ਕਦੇ ਪਟਿਆਲਾ ਇਸ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਆਖਰ ਹੁਣ ਲਾਭਪਾਤਰੀਆਂ ਨੂੰ ਪੈਸੇ ਮਿਲ ਰਹੇ ਹਨ। ਉਨ੍ਹਾਂ ਲਈ ਬੜੀ ਖੁਸ਼ੀ ਦੀ ਗੱਲ ਹੈ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਦੇ ਲੋਕਾਂ ਦੀ ਸੇਵਾ ਹੀ ਉਨ੍ਹਾਂ ਦਾ ਮਨੋਰਥ ਤੇ ਖੁਸ਼ੀ ਹੈ।

Leave a Reply

Your email address will not be published. Required fields are marked *