ਸਿਲੇਬਸ ਵਿਚੋਂ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਹਟਾਉਣ ਦੇ ਮਾਮਲੇ ਨੂੰ ਸਰਕਾਰ ਗੰਭੀਰਤਾ ਨਾਲ ਲਵੇ: ਲੌਂਗੋਵਾਲ
ਪਟਿਆਲਾ, 3 ਮਈ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 12 ਵੀਂ ਸਿਲੇਬਸ ਵਿਚੋਂ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਹਟਾਉਣ ਦੇ ਮਾਮਲੇ ਨੂੰ ਸਰਕਾਰ ਗੰਭੀਰਤਾ ਨਾਲ ਲਵੇ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਜੁਨੇਜਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਹਨਾਂ ਕਿਹਾ ਕਿ ਸਿੱਖ ਗੁਰੂਆਂ ਨਾਲ ਸਬੰਧਤ ਇਤਿਹਾਸ ਨੂੰ ਇੱਕ ਗਿਣੀ ਮਿਥੀ ਸਾਜਿਸ਼ ਦੇ ਤਹਿਤ ਹਟਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿ ਜੇਕਰ ਪੰਜਾਬ ਦੇ ਵਿਦਿਆਰਥੀ ਸਿੱਖ ਇਤਿਹਾਸ ਨਹੀਂ ਪੜ੍ਹਨਗੇ ਤਾਂ ਆਪਣੇ ਗੌਰਵਮਈ ਇਤਿਹਾਸ ਤੋਂ ਕਿਸ ਤਰ੍ਹਾਂ ਜਾਣੂ ਹੋਣਗੇ।
ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਧਰਮ ਦੇ ਪ੍ਰਚਾਰ ਵਿਚ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ, ਉਥੇ ਨੌਜਵਾਨਾ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਅਤੇ ਗੁਰੂ ਧਾਮਾਂ ਦੀ ਸੇਵਾ ਸੰਭਾਲ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਸ੍ਰੀ ਹਰਪਾਲ ਜੁਨੇਜਾ, ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰੀ ਭਗਵਾਨਦਾਸ ਜੀ ਜੁਨੇਜਾ ਵੱਲੋਂ ਸ੍ਰ. ਲੌਂਗੋਵਾਲ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਜਿਲਾ ਕੋਰ ਕਮੇਟੀ ਦੇ ਮੈਂਬਰ ਨਰਦੇਵ ਸਿੰਘ ਆਕੜੀ, ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਗੋਬਿੰਦ ਬਡੁੰਗਰ, ਰਾਜੀਵ ਜੁਨੇਜਾ, ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਦਿਆ ਸਿੰਘ ਬੱਗਾ, ਗਗਨਦੀਪ ਪੰਨੂੰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

