ਪੰਜਾਬਪਟਿਆਲਾ

ਕੇਂਦਰ ਵੱਲੋਂ ‘ਲੰਗਰ’ ‘ਤੇ ਜੀ.ਐਸ.ਟੀ. ਲਗਾ ਕੇ ਸਿੱਖ ਮਰਿਯਾਦਾ ਨੂੰ ਮਾਰੀ ਜਾ ਰਹੀ ਸੱਟ : ਪ੍ਰੋ. ਬਡੂੰਗਰ

ਪਟਿਆਲਾ 4 ਮਈ (ਮਧੂਸਾਰ ਬਿਊਰੋ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਤੇ ਸ਼ਰਧਾਲੂਆਂ ਲਈ ਚਲਾਏ ਜਾ ਰਹੇ ‘ਲੰਗਰ ਅਤੇ ‘ਕੜਾਹ’ ਪ੍ਰਸ਼ਾਦ ‘ਤੇ ਜੀ.ਐਸ.ਟੀ. ਨਾ ਹਟਾਏ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ‘ਲੰਗਰ’ ‘ਤੇ ਟੈਕਸ ਲਗਾਉਣਾ ਸਿੱਖ ਮਰਿਯਾਦਾ ‘ਤੇ ਸੱਟ ਮਾਰਨ ਵਰਗਾ ਹੈ। ਉਹ ਅੱਜ ਪੱਛੜੀਆਂ ਸ਼੍ਰੇਣੀਆਂ ਦੇ ਜਨਰਲ ਸਕੱਤਰ ਹਰਪਾਲ ਸਿੰਘ ਸਰਾਓਂ ਦੇ ਸੱਦੇ ‘ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਹੋਏ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਹਟਾਉਣ ਨੂੰ ਲੈ ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਪੱਤਰ ਅਤੇ ਵਫ਼ਦ ਭੇਜ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖਜ਼ਾਨ ਮੰਤਰੀ ਅਰੁਣ ਜੇਤਲੀ ਨੂੰ ਜਾਣੂੰ ਕਰਵਾਇਆ, ਪ੍ਰੰਤੂ ਅੱਜ ਤੱਕ ਕੇਂਦਰ ਵੱਲੋਂ ਜੀ.ਐਸ.ਟੀ. ਹਟਾਉਣ ਨੂੰ ਲੈ ਕੇ ਮੁੜ ਨਜ਼ਰਸਾਨੀ ਕਰਨਾ ਮੁਨਾਸਬ ਨਹੀਂ ਸਮਝਿਆ ਗਿਆ।
ਪ੍ਰੋ ਬਡੂੰਗਰ ਕਿਹਾ ਕਿ ਜੀ.ਐਸ.ਟੀ. ਕੌਂਸਲ ਦੀਆਂ ਕਈਆਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਲੰਗਰ ਦਾ ਮੁੱਦਾ ਨਾ ਵਿਚਾਰਿਆ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਤਾਂ ਲੰਗਰ ਨੂੰ ਟੈਕਸ ਮੁਕਤ ਕੀਤਾ ਜਾ ਸਕਦਾ ਹੈ। ਪ੍ਰੋ. ਬਡੂੰਗਰ ਨੇ ਲੰਗਰ ਨੂੰ ਟੈਕਸ ਮੁਕਤ ਕਰਨ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਗੁਰਦੁਆਰਿਆਂ ਵਿਚ ਸੰਗਤਾਂ ਤੇ ਸ਼ਰਧਾਲੂਆਂ ਨੂੰ ਮੁਫ਼ਤ ਦਿੱਤੇ ਜਾ ਰਹੇ ਲੰਗਰ ਤੋਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਜੀ.ਐਸ.ਟੀ. ਟੈਕਸ ਹਟਾ ਲੈਣਾ ਚਾਹੀਦਾ ਹੈ।
ਇਸ ਮੌਕੇ ਹਰਪਾਲ ਸਿੰਘ ਸਰਾਓਂ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹਰਮਿੰਦਰ ਸਿੰਘ ਜੱਸੀ, ਰਵਿੰਦਰਪਾਲ ਸਿੰਘ ਸਰਾਓਂ, ਹਰਨੈਕ ਸਿੰਘ ਸਰਾਓਂ, ਨਿਤਿਨ ਰੇਖੀ ਆਈਟੀਵਿੰਗ ਅਤੇ ਹਰਭਜਨ ਸਿੰਘ ਉਪਲਹੇੜੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *