ਪੰਜਾਬ

ਖਣਨ ਬਾਰੇ ਸਬ-ਕਮੇਟੀ ਦੀ ਰਿਪੋਰਟ ਦਾ ਅਧਿਐਨ ਕਰਕੇ ਮੰਤਰੀ ਮੰਡਲ ਆਖਰੀ ਫੈਸਲਾ ਲਵੇਗਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ•, 7 ਮਈ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਖਣਨ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਬਾਰੇ ਅੰਤਮ ਫੈਸਲਾ ਮੰਤਰੀ ਮੰਡਲ ਵੱਲੋਂ ਲਿਆ ਜਾਵੇਗਾ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਖਣਨ ਬਾਰੇ ਕੈਬਨਿਟ ਸਬ-ਕਮੇਟੀ ਦੀ ਸੌਂਪੀ ਰਿਪੋਰਟ ਤੋਂ ਬਾਅਦ ਮੁੱਖ ਮੰਤਰੀ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਹ ਸਬ ਕਮੇਟੀ ਸ੍ਰੀ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ‘ਤੇ ਅਧਾਰਿਤ ਸੀ।
ਸੂਬੇ ਵਿੱਚ ਰੇਤਾ-ਬੱਜਰੀ ਦੇ ਕਾਰੋਬਾਰ ਵਿੱਚ ਪੂਰਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਵੱਲੋਂ ਕਮੇਟੀ ਦੇ ਸੁਝਾਵਾਂ ‘ਤੇ ਵਿਚਾਰ ਕਰਕੇ ਅੰਤਮ ਫੈਸਲਾ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਵਾਜਬ ਕੀਮਤਾਂ ‘ਤੇ ਰੇਤਾ-ਬਜਰੀ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼ ਹੈ।

Leave a Reply

Your email address will not be published. Required fields are marked *