ਪੰਜਾਬਪਟਿਆਲਾ

ਰਾਣਾ ਕੇ.ਪੀ. ਸਿੰਘ ਵੱਲੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ 8 ਮਈ (ਮਧੂਸਾਰ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਕੇਂਦਰੀ ਬਿਜਲੀ ਰਾਜ ਮੰਤਰੀ (ਸੁਤੰਤਰ ਚਾਰਜ) ਸ੍ਰੀ ਆਰ.ਕੇ. ਸਿੰਘ ਨਾਲ ਮੁਲਾਕਾਤ ਕੀਤੀ।

ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਰਾਣਾ ਕੇ.ਪੀ. ਸਿੰਘ ਸ਼ਿਸ਼ਟਾਚਾਰ ਵੱਜੋਂ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲੇ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਦੁਵੱਲੇ ਮੁੱਦਿਆਂ ਸਬੰਧੀ ਵਿਚਾਰ-ਚਰਚਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਬਿਜਲੀ ਰਾਜ ਮੰਤਰੀ (ਸੁਤੰਤਰ ਚਾਰਜ) ਸ੍ਰੀ ਆਰ.ਕੇ. ਸਿੰਘ ਨਾਲ ਮੁਲਾਕਾਤ ਕਰਕੇ ਬਿਜਲੀ ਖੇਤਰ ਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਰਾਣਾ ਕੇ.ਪੀ. ਸਿੰਘ ਨੇ ਭਾਖੜਾ-ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ) ਦੇ ਮੁੱਦਿਆਂ ਨੂੰ ਵੀ ਵਿਚਾਰਿਆ ਅਤੇ ਬਿਜਲੀ ਖੇਤਰ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਪ੍ਰਗਤੀ ਤੋਂ ਜਾਣੂੰ ਕਰਵਾਇਆ।

Leave a Reply

Your email address will not be published. Required fields are marked *