ਪਟਿਆਲਾ

ਓ.ਪੀ.ਐਲ. ਸਕੂਲ ਦੀਆਂ ਦੋ ਵਿਦਿਆਰਥਣਾਂ ਮੈਰਿਟ ਸੂਚੀ ‘ਚ

ਬਾਰ੍ਹਵੀਂ ਦੇ ਕਾਮਰਸ ਵਿਸ਼ੇ ‘ਚ ਸੂਬੇ ਚੋ 13ਵਾਂ ਅਤੇ 26ਵਾਂ ਸਥਾਨ
ਪਟਿਆਲਾ 8 ਮਈ (ਮਧੂਸਾਰ ਬਿਊਰੋ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਜਾਰੀ ਮੈਰਿਟ ਸੂਚੀ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਪੁਰਾਣੀ ਪੁਲਿਸ ਲਾਈਨ, ਪਟਿਆਲਾ ਕਾਮਰਸ ਵਿਸ਼ੇ ਦੀਆਂ ਦੋ ਵਿਦਿਆਰਥਣਾਂ ਨਿਸ਼ਾ ਅਤੇ ਦੀਕਸ਼ਾ ਨੇ ਮੈਰਿਟ ਸੂਚੀ ਵਿੱਚ ਕ੍ਰਮਵਾਰ 13ਵਾਂ ਅਤੇ 26ਵਾਂ ਸਥਾਨ ਹਾਸਲ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਿੰਦਰ ਕੌਰ ਨੇ ਦੱਸਿਆਂ ਕਿ ਦੋਨੋਂ ਵਿਦਿਆਰਥਣਾਂ ਕਾਮਰਸ ਗਰੁੱਪ ਦੀਆਂ ਹਨ ਅਤੇ ਨਿਸ਼ਾ ਨੇ 96.67% ਅੰਕ ਲੈ ਕੇ ਪੰਜਾਬ ਵਿੱਚੋਂ 13ਵਾਂ ਸਥਾਨ ਅਤੇ ਪਟਿਆਲਾ ਜ਼ਿਲ੍ਹੇ ਵਿੱਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆਂ ਕਿ ਇਹ ਵਿਦਿਆਰਥਣ ਟੇਬਲ ਟੈਨਿਸ ਖੇਡ ਵਿੱਚ ਨੈਸ਼ਨਲ ਪੱਧਰ ਦੀ ਖਿਡਾਰਨ ਹੈ ਇਸ ਤੋਂ ਇਲਾਵਾ ਇਸਨੇ ਕੰਪਿਊਟਰ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਵਿੱਚ ਵੀ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਪ੍ਰਿੰਸੀਪਲ ਸ਼੍ਰੀਮਤੀ ਹਰਿੰਦਰ ਕੌਰ ਨੇ ਦੱਸਿਆਂ ਕਿ ਇਸੇ ਸਕੂਲ ਦੀ ਦੀਕਸ਼ਾ ਨੇ 93.78% ਅੰਕ ਲੈ ਕੇ ਪੰਜਾਬ ਵਿੱਚੋਂ 26ਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆਂ ਕਿ ਸਕੂਲ ਦੇ ਕਾਮਰਸ ਅਤੇ ਸਾਇੰਸ ਗਰੁੱਪ ਦਾ ਨਤੀਜਾ ਸੌ ਫ਼ੀਸਦੀ ਅਤੇ ਆਰਟਸ ਦਾ ਨਤੀਜਾ 98.5 ਫ਼ੀਸਦੀ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਸਕੂਲ ਦੇ 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ। ਜਦਕਿ ਲਗਭਗ 25 ਤੋਂ ਜ਼ਿਆਦਾ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਜ਼ਿਆਦਾ ਅੰਕ ਹਾਸਲ ਕੀਤੇ ਹਨ। ਪ੍ਰਿੰਸੀਪਲ ਸ਼੍ਰੀਮਤੀ ਹਰਿੰਦਰ ਕੌਰ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਵੀ ਕੀਤਾ।

Leave a Reply

Your email address will not be published. Required fields are marked *