ਪੰਜਾਬੀ ‘ਵਰਸਿਟੀ ਦੇ ਕੰਪਿਊਟਰ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਲਈ ਦਰਵਾਜ਼ੇ ਖੋਲ੍ਹੇ
ਪਟਿਆਲਾ 9 ਮਈ (ਮਧੂਸਾਰ ਬਿਊਰੋ) ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.), ਨਵੀਂ ਦਿੱਲੀ ਨੇ ਆਗਾਮੀ ਵਿੱਦਿਅਕ ਸੈਸ਼ਨ ਤੋਂ ਸਕਾਲਰਸ਼ਿਪਾਂ ਅਤੇ ਖੋਜ ਲਈ ਗ੍ਰਾਂਟਾਂ ਪ੍ਰਾਪਤ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਲਈ ਦਰਵਾਜ਼ੇ ਖੋਲ ਦਿੱਤੇ ਹਨ। ਯੂਨੀਵਰਸਿਟੀ ਦੇ ਬਹੁਤ ਸਾਰੇ ਵਿਭਾਗਾਂ ਵਿਚ ਫੈਕਲਟੀ ਅਤੇ ਖੋਜ ਵਿਦਵਾਨਾਂ ਲਈ ਵੱਡੇ ਅਤੇ ਛੋਟੇ ਪ੍ਰੋਜੈਕਟਾਂ ਨੂੰ ਚਲਾਉਣ ਲਈ ਇਹ ਸਹੂਲਤ ਪਹਿਲਾਂ ਹੀ ਉਪਲਬਧ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਈਸ-ਚਾਂਸਲਰ ਡਾ. ਬੀ.ਐੱਸ. ਘੁੰਮਣ ਨੇ ਕਿਹਾ ਕਿ ਉਨ੍ਹਾਂ ਨੇ ਡੀ.ਸੀ.ਈ ਨੂੰ ਇਸ ਸਹੂਲਤ ਲਈ ਅਪਲਾਈ ਕਰਨ ਦੀ ਸਲਾਹ ਦਿੱਤੀ ਸੀ ਕਿਉਂਕਿ ਵਿਭਾਗ ਦੀ ਉੱਚ ਯੋਗਤਾ ਪ੍ਰਾਪਤ ਫੈਕਲਟੀ, ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਸਾਜ਼ੋ-ਸਾਮਾਨ ਜੋ ਕਿ ਇਸ ਖੇਤਰ ਵਿਚ ਸਭ ਤੋਂ ਵਧੀਆ ਹੈ ਅਤੇ ਇਸ ਵਿਚ ਹੋਰਨਾਂ ਚੀਜ਼ਾਂ ਦੇ ਨਾਲ-ਨਾਲ, ਹਾਈ ਟੈਕ ਲਾਈਬਰੇਰੀਆਂ ਆਈ.ਓ.ਟ, ਕ੍ਲਾਉਡ ਕੰਪਿਊਟਿੰਗ, ਡਾਟਾ ਵਿਸ਼ਲੇਸ਼ਣ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਮੁੱਖ ਕੰਪਨੀਆਂ ਇੰਫੋਸਿਸ, ਟੀਸੀਐਸ, ਐਸਏਪੀ, ਮਾਈਕਰੋਸਾਫਟ ਆਦਿ ਵਿਭਾਗ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ 20 ਲੱਖ ਪ੍ਰਤੀ ਸਾਲ ਦੇ ਪੈਕੇਜ਼ ਪ੍ਰਦਾਨ ਕਰਦੀਆਂ ਹਨ।
ਵਿਭਾਗ ਦੇ ਮੁਖੀ ਡਾ. ਅਮਰਦੀਪ ਸਿੰਘ ਨੇ ਕਿਹਾ ਕਿ ਏ.ਆਈ.ਸੀ.ਟੀ.ਈ ਨੇ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰ ਕਰਨ ਲਈ ਕੋਈ ਸਮਾਂ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ ਲਈ ਹੋਰਨਾਂ ਫੈਕਲਟੀ ਮੈਂਬਰਾਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ ਸੀ। ਡੀ.ਸੀ.ਈ ਨੂੰ ਵਧਾਈ ਦਿੰਦੇ ਹੋਏ ਵਾਈਸ-ਚਾਂਸਲਰ ਡਾ. ਘੁੰਮਣ ਨੇ ਬਾਕੀ ਵਿਭਾਗਾਂ ਨੂੰ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਮੁਹੱਈਆ ਕਰਵਾਉਣ ਲਈ ਕਿਹਾ, ਹਾਲਾਂਕਿ ਸਰਕਾਰ ਅਤੇ ਹੋਰ ਫੰਡਿੰਗ ਏਜੰਸੀਆਂ ਹਮੇਸ਼ਾ ਅਜਿਹੇ ਲਾਭਾਂ ਨੂੰ ਪ੍ਰਦਾਨ ਕਰਨ ਲਈ ਉਤਸੁਕ ਰਹਿੰਦੀਆਂ ਹਨ, ਖਾਸ ਤੌਰ ‘ਤੇ ਉੱਚ ਸਿੱਖਿਆ ਦੀਆਂ ਜਨਤਕ ਫੰਡ ਪ੍ਰਾਪਤ ਅਤੇ ਸਰਕਾਰੀ ਸੰਸਥਾਵਾਂ।

