ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਮਹਾਰਾਣਾ ਪ੍ਰਤਾਪ ਦੀ ਜਨਮ ਵਰ੍ਹੇਗੰਢ ਮਨਾਈ

ਪਟਿਆਲਾ, 10 ਮਈ (ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ, ਇਤਿਹਾਸ ਵਿਭਾਗ ਵਲੋਂ ਮੇਵਾੜ ਦੇ ਮਹਾਨ ਸ਼ਾਸਕ ਮਹਾਰਾਣਾ ਪ੍ਰਤਾਪ ਦੇ ਜਨਮ ਦਿਵਸ ਦੇ ਅਵਸਰ ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਤੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਜੀ.ਐਸ. ਬੱਤਰਾ ਨੇ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਅਤੇ ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ਗੈਸਟ ਆਫ਼ ਆਨਰ ਵਜੋਂ ਸ਼ਾਮਲ ਹੋਏ। ਡਾ. ਕੁਲਬੀਰ ਸਿੰਘ ਢਿੱਲੋਂ, ਡੀਨ ਕਾਲਜ ਵਿਕਾਸ ਕੌਂਸਲ ਅਤੇ ਡਾ. ਜਸਪਾਲ ਕੌਰ ਧੰਜੂ, ਡੀਨ ਰਿਸਰਚ ਵੀ ਮੌਜੂਦ ਸਨ। ਇਤਿਹਾਸ ਵਿਭਾਗ ਦੇ ਫੈਕਲਟੀ ਮੈਂਬਰਾਂ ਅਤੇ ਖੋਜ ਵਿਦਵਾਨਾਂ ਨੇ ਵੀ ਇਸ ਸਮਾਰੋਹ ਵਿਚ ਹਿੱਸਾ ਲਿਆ।

Leave a Reply

Your email address will not be published. Required fields are marked *