ਪੰਜਾਬ

ਸ੍ਰੀ ਦਰਬਾਰ ਸਾਹਿਬ ਦੇ ਨਵਨਿਯੁਕਤ ਮੈਨੇਜਰ ਦੀਨਪੁਰ ਨੇ ਦਮਦਮੀ ਟਕਸਾਲ ਦੇ ਮੁਖੀ ਤੋਂ ਲਿਆ ਅਸ਼ੀਰਵਾਦ

ਬੇਦਾਗ਼ ਤੇ ਇਮਾਨਦਾਰ ਸ਼ਖ਼ਸੀਅਤ ਦੀਨਪੁਰ ਨੂੰ ਦਿਤਾ ਜਾਵੇਗਾ ਸਹਿਯੋਗ : ਬਾਬਾ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ/ਅੰਮ੍ਰਿਤਸਰ 10 ਮਈ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨਵਨਿਯੁਕਤ ਮੈਨੇਜਰ ਸ: ਜਸਵਿੰਦਰ ਸਿੰਘ ਦੀਨਪੁਰ ਨੇ ਅੱਜ ਦਮਦਮੀ ਟਕਸਾਲ ਦੇ ਹੈੱਡਕੁਆਟਰ ਚੌਕ ਮਹਿਤਾ ਵਿਖੇ ਪਹੁੰਚ ਕੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਅਸ਼ੀਰਵਾਦ ਲਿਆ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸ: ਦੀਨਪੁਰ ਦਾ ਭਰਵਾਂ ਸਵਾਗਤ ਕਰਦਿਆਂ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸ: ਦੀਨਪੁਰ ਨੇ ਉਨ੍ਹਾਂ ‘ਤੇ ਵਿਸ਼ਵਾਸ ਪ੍ਰਗਟ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਪ੍ਰਬੰਧਾਂ ਦੀ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨ ਦੇਹੀ ਅਤੇ ਪਾਰਦਰਸ਼ਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਪੰਥਕ ਸੇਵਾ ਸੁਚਾਰੂ ਤਰੀਕੇ ਨਾਲ ਨਿਭਾ ਸਕਣ ਲਈ ਦਮਦਮੀ ਟਕਸਾਲ ਅਤੇ ਸੰਤ ਸਮਾਜ ਤੋਂ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਖ ਪੰਥ ਦੀ ਨੁਮਾਇੰਦਾ ਜਮਾਤ ਹੈ। ਜਿਸ ਨੂੰ ਸਿੱਖ ਨੌਜਵਾਨਾਂ ਵਿਚ ਆਈ ਧਾਰਮਿਕ ਖੜੋਤ ਨੂੰ ਤੋੜਦਿਆਂ ਉਨ੍ਹਾਂ ਨੂੰ ਗੁਰਮਤਿ ਨਾਲ ਜੋੜਨ ਤੋਂ ਇਲਾਵਾ ਕੌਮ ਵਿਚ ਆਏ ਨਿਘਾਰ ਡੇਰਾਵਾਦ ਪਾਖੰਡੀ ਦੇਹਧਾਰੀ ਗੁਰੂਡਮ ਖ਼ਿਲਾਫ਼ ਅੱਗੇ ਹੋ ਕੇ ਅਗਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ‘ਚ ਪਾਰਦਰਸ਼ਤਾ ਲਿਆਉਣ ਅਤੇ ਸਿੱਖ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਸੰਜੀਦਗੀ ਦਿਖਾਉਣ ਦੀ ਲੋੜ ‘ਤੇ ਜੋਰ ਦਿਤਾ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ, ਭਾਈ ਈਸ਼ਰ ਸਿੰਘ ਸਪੁੱਤਰ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਜੈਬ ਸਿੰਘ ਅਭਿਆਸੀ, ਸੁਖ ਵਰਸ਼ ਸਿੰਘ ਪੰਨੂ ( ਦੋਵੇਂ ਮੈਂਬਰ ਧਰਮ ਪ੍ਰਚਾਰ ਕਮੇਟੀ), ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਚਰਨਜੀਤ ਸਿੰਘ ਜੱਸੋਵਾਲ, ਮੁਖਤਾਰ ਸਿੰਘ ਮੈਨੇਜਰ ਸਰਾਂਵਾਂ ਸ੍ਰੀ ਅੰਮ੍ਰਿਤਸਰ, ਹਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਲੰਗਰ ਸ੍ਰੀ ਗੁਰੂ ਰਾਮਦਾਸ ਜੀ, ਜਸਵਿੰਦਰ ਸਿੰਘ ਦੀਪ ਸਾਬਕਾ ਮੀਤ ਸਕੱਤਰ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।

Leave a Reply

Your email address will not be published. Required fields are marked *