ਪੰਜਾਬ

ਸ਼ਾਹਕੋਟ ਜ਼ਿਮਨੀ ਚੋਣ: 13 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ

ਚੰਡੀਗੜ੍ਹ, 11 ਮਈ (ਮਧੂਸਾਰ ਬਿਊਰੋ) ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ 13 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ।

ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦਲ ਦੇ ਨਾਇਬ ਸਿੰਘ, ਆਮ ਆਦਮੀ ਪਾਰਟੀ ਦੇ ਰਤਨ ਸਿੰਘ, ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਲੱਖਣ ਸਿੰਘ, ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਦੇ ਪਰਮਜੋਤ, ਸਤਪਾਲ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਨਾਇਬ ਸਿੰਘ, ਮਨੋਹਰ ਲਾਲ, ਮਲਕੀਤ ਸਿੰਘ ਤੇ ਰਾਜੇਸ਼ ਕੁਮਾਰ ਆਜ਼ਾਦ ਉਮੀਦਵਾਰ ਦੇ ਕਾਗਜ਼ ਸਹੀ ਪਾਏ ਗਏ।

Leave a Reply

Your email address will not be published. Required fields are marked *