ਪੰਜਾਬ

ਜੇਲ੍ਹ ਮੰਤਰੀ ਵੱਲੋਂ ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਭੱਜੇ ਦੋ ਕੈਦੀਆਂ ਦੀ ਘਟਨਾ ਦੇ ਜਾਂਚ ਦੇ ਹੁਕਮ

ਆਈ.ਜੀ. (ਜੇਲ੍ਹ) ਨੂੰ ਦੋ ਦਿਨਾਂ ਅੰਦਰ ਜਾਂਚ ਰਿਪੋਰਟ ਸੌਂਪਣ ਨੂੰ ਕਿਹਾ
ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ: ਰੰਧਾਵਾ
ਚੰਡੀਗੜ੍ਹ, 14 ਮਈ (ਮਧੂਸਾਰ ਬਿਊਰੋ) ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀਆਂ ਦੇ ਫਰਾਰ ਹੋ ਜਾਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਆਈ.ਜੀ. (ਜੇਲ੍ਹ) ਨੂੰ ਦੋ ਦਿਨਾਂ ਦੇ ਅੰਦਰ ਜਾਂਚ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਜੇਲ੍ਹ ਵਿੱਚੋਂ ਕੈਦੀਆਂ ਦਾ ਫਰਾਰ ਹੋਣਾ ਬਹੁਤ ਗੰਭੀਰ ਮਾਮਲਾ ਹੈ ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਇਸ ਘਟਨਾ ਵਾਪਰਨ ਉਪਰੰਤ ਉਨ੍ਹਾਂ ਆਈ.ਜੀ. (ਜੇਲ੍ਹ), ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਅਤੇ ਕਮਿਸ਼ਨਰ ਨੂੰ ਮੌਕੇ ‘ਤੇ ਘਟਨਾ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਜ਼ਿੰਮਾ ਆਈ.ਜੀ. (ਜੇਲ੍ਹ) ਨੂੰ ਸੌਂਪਿਆ ਹੈ ਜਿਨ੍ਹਾਂ ਨੂੰ ਦੋ ਦਿਨਾਂ ਅੰਦਰ ਰਿਪੋਰਟ ਸੌਂਪਣ ਨੂੰ ਕਿਹਾ ਹੈ। ਸ.ਰੰਧਾਵਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *