ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਯੂ.ਐਸ.ਏ. ਯੂਨੀਵਰਸਿਟੀ ਵਿਖੇ ਐਸ.ਆਈ.ਪੀ. ਕਰਨ ਦਾ ਸੁਨਹਿਰੀ ਮੌਕਾ ਮਿਲਿਆ
ਪਟਿਆਲਾ, 15 ਮਈ (ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਅਤੇ ਕਾਮਰਸ ਦੇ ਵਿਦਿਆਰਥੀਆਂ ਨੂੰ ਜੁਲਾਈ ਦੇ ਸ਼ੁਰੂ ਤੋਂ ਸੰਯੁਕਤ ਰਾਜ ਅਮਰੀਕਾ ਵਿਚ ਵਿਸਕਾਨਸਿਨ ਯੂਨੀਵਰਸਿਟੀ, ਪਾਰਕਸਾਈਡ (ਯੂ.ਡਬਲਿਉ.ਪੀ) ਵਿਖੇ ਦੋ ਹਫਤਿਆਂ ਦਾ ਸਮਰ ਇੰਟਰਨਸ਼ਿਪ ਪ੍ਰੋਗਰਾਮ (ਐਸਆਈਪੀ) ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ।
ਵਾਈਸ ਚਾਂਸਲਰ ਡਾ. ਬੀ. ਐਸ. ਘੁੰਮਣ ਨੇ ਅੱਜ ਇਥੇ ਆਪਣੇ ਦਫਤਰ ਵਿਚ ਕਾਮਰਸ, ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ (ਈਸੀਈ), ਮਕੈਨੀਕਲ ਇੰਜੀਨੀਅਰਿੰਗ (ਐੱਮ ਈ) ਅਤੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ (ਸੀਐਸਈ) ਦੇ ਵਿਦਿਆਰਥੀਆਂ ਨੂੰ ਯੂ.ਡਬਲਿਉ.ਪੀ, ਯੂ.ਐਸ.ਏ. ਵਿਖੇ “ ਅਮਰੀਕਾ ਵਿਚ ਕਾਰੋਬਾਰੀ ਅਤੇ ਉਦਯੋਗ : ਕਾਮਯਾਬੀ ਲਈ ਰਣਨੀਤੀ“ ਵਿਸ਼ੇ ਤੇ ਸਮਰ ਇੰਟਰਨਸ਼ਿਪ ਪ੍ਰੋਗਰਾਮ ਕਰਨ ਲਈ ਦਾਖਲਾ ਪੱਤਰ ਸੌਂਪੇ।
ਡਾ. ਘੁੰਮਣ ਨੇ ਦੱਸਿਆ ਕਿ ਇਹ ‘ਸੁਨਹਿਰੀ ਮੌਕਾ’ ਪ੍ਰਾਪਤ ਕਰਨ ਵਾਲਾ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪਹਿਲਾ ਬੈਚ ਹੈ ਕਿਉਂਕਿ ਉਨ੍ਹਾਂ ਨੂੰ ਵਿਸਕਾਨਸਿਨ ਯੂਨੀਵਰਸਿਟੀ, ਪਾਰਸਾਈਡ ਦੁਆਰਾ ਇਸ ਪ੍ਰੋਗਰਾਮ ਦੇ ਸਫਲਤਾਪੂਰਵਕ ਪੂਰਾ ਹੋਣ ‘ਤੇ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਨੇੜ ਭਵਿੱਖ ਵਿਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਹੋਣਗੇ। ਡਾ. ਘੁੰਮਣ ਨੇ ਕਿਹਾ ਕਿ ਪੰਜਾਬੀ ਯੂਨੀਵਰਸਟੀ ਦੇ ਵਿਦਿਆਰਥੀਆਂ ਲਈ ਦੁਨੀਆ ਭਰ ਦੀਆਂ ਮਸ਼ਹੂਰ ਯੂਨੀਵਰਸਿਟੀਆਂ ਵਿਚ ਵਿਦੇਸ਼ਾਂ ਵਿਚ ਐਸਏਪੀ ਵਿਚ ਹਿੱਸਾ ਲੈਣ ਲਈ ਇਹ ਸਿਰਫ ਸ਼ੁਰੂਆਤ ਹੈ ਅਤੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਕੈਨੇਡਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਛੇਤੀ ਹੀ ਦਾਖਲਾ ਮਿਲ ਜਾਵੇਗਾ।
ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਡਾ. ਘੁੰਮਣ ਨੇ ਉਨ੍ਹਾਂ ਨੂੰ ਅਨੁਸ਼ਾਸਨ ਵਿੱਚ ਰਹਿਣ, ਸਖਤ ਮਿਹਨਤ ਕਰਨ ਦੀ ਸਲਾਹ ਦਿੱਤੀ ਤਾਂ ਕਿ ਉਹ ਵਿਦੇਸ਼ੀ ਧਰਤੀ ‘ਤੇ ਵਧੀਆ ਪ੍ਰਭਾਵ ਛੱਡਣ ਕਿਉਂਕਿ ਇਸ ਨਾਲ ਯੂਨੀਵਰਸਿਟੀ ਨੂੰ ਮੇਜ਼ਬਾਨ ਯੂਨੀਵਰਸਿਟੀ ਦੇ ਨਾਲ ਸੰਸਥਾਗਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਵਾਈਸ-ਚਾਂਸਲਰ ਨੇ ਇਸ ਮੌਕੇ ਤੇ ਡਾਇਰੈਕਟਰ, ਇੰਟਰਨੈਸ਼ਨਲ ਸਟੂਡੈਂਟਸ, ਡਾ. ਲਖਵਿੰਦਰ ਸਿੰਘ ਗਿੱਲ ਅਤੇ ਡਾ. ਨਵਜੋਤ ਕੌਰ, ਕੋਆਰਡੀਨੇਟਰ, ਡਾਇਰੈਕਟੋਰਟ ਆਫ ਇੰਟਰਨੈਸ਼ਨਲ ਸਟੂਡੈਂਟਸ ਦੀ ਪ੍ਰਸ਼ੰਸਾ ਕੀਤੀ। ਸਟੇਟ ਬੈਂਕ ਆਫ ਇੰਡੀਆ ਨੇ ਵੀ ਐਸ.ਆਈ.ਪੀ. ਲਈ ਨੈਸ਼ਨਲ ਸੈਂਪਲ ਸਰਵੇਅ ਸੰਗਠਨ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਾਲ 14 ਵਿਦਿਆਰਥੀਆਂ ਦੀ ਚੋਣ ਕੀਤੀ ਹੈ।

