ਪੰਜਾਬਪਟਿਆਲਾ

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ•, 15 ਮਈ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਵਲੋ ਪੀ.ਐਸ.ਪੀ.ਸੀ.ਐਲ ਦੇ ਇਕ ਜੇ.ਈ ਅਤੇ ਪ੍ਰਾਈਵੇਟ ਵਿਅਕਤੀ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ ਡਵੀਜਨ ਮੁਕੰਦਪੁਰ, ਤਹਿਸੀਲ ਬੰਗਾ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਵਿੰਦਰ ਕੁਮਾਰ ਨੂੰ ਸ਼ਿਕਾਇਤਕਰਤਾ ਪਵਨਜੀਤ ਸਿੰਘ ਸਿੱਧੁ ਵਾਸੀ ਪਿੰਡ ਗੁਣਾਚੋਰ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਰਿਹਾਇਸ਼ੀ ਮਕਾਨ ਲਈ ਨਵਾਂ ਬਿਜਲੀ ਦਾ ਕੁਨੈਕਸ਼ਨ ਲਾਉਣ ਲਈ ਜੇ.ਈ 10,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 8000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਅਤੇ ਪ੍ਰਾਈਵੇਟ ਵਿਕਅਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7,13 (2) ਅਤੇ 120-ਬੀ ਆਈ.ਪੀ.ਸੀ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *