ਪਟਿਆਲਾ

ਆਲ ਇੰਡੀਆ ਰੇਡੀਓ ਦੇ ਸੀਨੀਅਰ ਅਨਾਊਂਸਰ ਪਰਮਜੀਤ ਸਿੰਘ ਪਰਵਾਨਾ ਨੂੰ ਸਦਮਾ, ਮਾਤਾ ਦਾ ਦੇਹਾਂਤ

ਮਾਤਾ ਕਰਤਾਰ ਕੌਰ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਦਿੱਤੀ ਵਿਦਾਈ
ਪਟਿਆਲਾ, 20 ਮਈ (ਮਧੂਸਾਰ ਬਿਊਰੋ) ਆਲ ਇੰਡੀਆ ਰੇਡੀਓ ਦੇ ਸੀਨੀਅਰ ਅਨਾਊਂਸਰ ਸ. ਪਰਮਜੀਤ ਸਿੰਘ ਪਰਵਾਨਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਕਰਤਾਰ ਕੌਰ ਸੁਪਤਨੀ ਸਵ: ਸ. ਵਰਿਆਮ ਸਿੰਘ ਦਾ ਦੇਹਾਂਤ ਹੋ ਗਿਆ। ਉਹ 90 ਵਰ੍ਹਿਆਂ ਦੇ ਸਨ ਅਤੇ ਉਹ ਅੱਜ ਆਪਣੇ 3 ਪੁੱਤਰਾਂ ਸ. ਪਰਮਜੀਤ ਸਿੰਘ ਪਰਵਾਨਾ, ਸ. ਅੰਮ੍ਰਿਤਪਾਲ ਸਿੰਘ, ਸ. ਕੁਲਦੀਪ ਸਿੰਘ ਅਤੇ ਪਰਿਵਾਰ ਦੇ ਦੂਸਰੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸੱਕੇ ਸੰਬੰਧੀਆਂ ਨੂੰ ਸਦੀਵੀ ਵਿਛੋੜਾ ਦੇ ਗਏ।

ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਵੀਰ ਜੀ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਨੇ ਦਿਖਾਈ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਮੰਗਲਵਾਰ, 22 ਮਈ ਨੂੰ ਸਵੇਰੇ 8:30 ਵਜੇ ਵੀਰ ਜੀ ਸ਼ਮਸ਼ਾਨਘਾਟ ਵਿਖੇ ਨਿਭਾਈ ਜਾਵੇਗੀ।
ਸਵਰਗੀ ਮਾਤਾ ਸਰਦਾਰਨੀ ਕਰਤਾਰ ਕੌਰ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ, ਆਲ ਇੰਡੀਆ ਰੇਡੀਓ ਦੇ ਸਟਾਫ਼ ਮੈਂਬਰਾਂ, ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਸੀ ਸ਼ਖਸੀਅਤਾਂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਪਟਿਆਲਾ ਦੇ ਆਈ.ਜੀ. ਸ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਡਾ. ਐਸ. ਭੂਪਤੀ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਇਸ਼ਵਿੰਦਰ ਸਿੰਘ ਗਰੇਵਾਲ ਨੇ ਵੀ ਸਰਦਾਰਨੀ ਕਰਤਾਰ ਕੌਰ ਦੀ ਅਚਾਨਕ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *