ਬੇਰੁਜ਼ਗਾਰ ਲਾਈਨਮੈਨ ਵੱਲੋਂ ਪਾਵਰਕਾਮ ਦੇ ਦਫਤਰ ਸਾਹਮਣੇ ਸੂਬਾ ਪੱਧਰੀ ਧਰਨਾ
ਪਟਿਆਲਾ 22 ਮਈ (ਮਧੂਸਾਰ ਬਿਊਰੋ) ਬੇਰੁਜਗਾਰ ਲਾਈਨਮੈਨ ਪੰਜਾਬ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਸੂਬਾ ਪ੍ਰਧਾਨ ਪਿਰਮਲ ਸਿੰਘ ਨੇ ਕੀਤੀ ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਬੇਰੁਜ਼ਗਾਰ ਲਾਈਨਮੈਨ ਲੰਮੇ ਸਮੇਂ ਤੋਂ ਪਾਵਰਕਾਮ ਅੰਦਰ ਸੀ.ਆਰ.ਏ. ਨੰਬਰ 267/11 ਅਧੀਨ ਲਾਈਨਮੈਨ ਕੈਟਾਗਰੀ ਦੀ ਲਟਕ ਰਹੀ ਭਰਤੀ ਨੂੰ ਮੁਕੰਮਲ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਵਕਾਮ ਅੰਦਰ ਸੀ.ਆਰ.ਏ. 289/16 ਤਹਿਤ ਸਹਾਇਕ ਲਾਈਨਮੈਨਾਂ ਦੀਆਂ 1500 ਅਸਾਮੀਆਂ ਭਰਨ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਉਸ ਤੋਂ ਬਾਅਦ ਬੇਰੁਜਗਾਰ ਲਾਈਨਮੈਨ ਯੂਨੀਅਨ ਨਾਲ ਹੋਏ ਸਮਝੌਤੇ ਤਹਿਤ ਪੁਰਾਣੇ ਬੇਰੁਜਗਾਰ ਲਾਈਨਮੈਨਾਂ ਨੂੰ ਐਡਜਸਟ ਕਰਨ ਲਈ ਉਮਰ ਹੱਦ 37 ਤੋਂ ਵਧਾ ਕੇ 42ਸਾਲ ਅਤੇ ਅਸਾਮੀਆਂ ਦੀ ਗਿਣਤੀ 1500 ਤੋਂ ਵਧਾ ਕੇ 2800 ਕੀਤੀ ਗਈ ਪਰੰਤੂ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਵਿੱਚ ਦੇਰੀ ਕਰਨ ਕਾਰਨ ਤਿੰਨ ਨਵੇਂ ਬੈਚ ਲਾਈਨਮੈਨਾਂ ਦੇ ਪਾਸ ਆਊਟ ਹੋਣ ਕਾਰਨ ਉਹ ਵੀ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਹੋ ਗਏ ਹਨ। ਜਿਸ ਕਰਕੇ ਬਿਨੈਕਾਰਾਂ ਦੀ ਗਿਣਤੀ ਵੱਧ ਗਈ ਹੈ ਅਤੇ ਜਿਸ ਕਰਕੇ ਪੁਰਾਣੇ ਲਾਈਨਮੈਨ ਮੈਰਿਟ ਲਿਸਟ ਤੋਂ ਬਾਹਰ ਰਹ ਰਹੇ ਹਨ। ਇਸ ਲਈ ਉਨ•ਾਂ ਨੂੰ ਆਪਣਾ ਭਵਿੱਖ ਹਨੇਰੇ ਵੱਲ ਜਾਂਦਾ ਨਜ਼ਰ ਆ ਰਿਹਾ ਹੈ ਉਨ•ਾਂ ਪੰਜਾਬ ਸਰਕਾਰ ਤੋਂ ਮੰਗ cra 267/11 ਵਿਚੋਂ ਰਹਿੰਦੇ4000 ਬੇਰੁਜ਼ਗਾਰ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਅਤੇ 01 ਦਸੰਬਰ 2013 ਨੂੰ ਖੁਦਕਸ਼ੀ ਕਰ ਚੁਕੇ ਰਾਜ ਕੁਮਾਰ ਫਾਜ਼ਿਲਕਾ ਨੂੰ ਨਾ ਤਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਅਤੇ ਨਾ ਹੀ ਮੌਜੂਦਾ ਕਾਂਗਰਸ ਸਰਕਾਰ ਨੇ ਉਨਾਂ ਦੇ ਪਰਿਵਾਰ ਨੂੰ ਕੋਈ ਵੀ ਆਰਥਿਕ ਮਦਦ ਜਾਂ ਨੌਕਰੀ ਆਦਿ ਨਹੀਂ ਦਿੱਤੀ ਜੋ ਕਿ ਜਲਦੀ ਤੋਂ ਜਲਦੀ ਦਿੱਤੀ ਜਾਵੇ।
ਇਸ ਤੋਂ ਬਾਅਦ ਸੂਬਾ ਆਗੂ ਭੋਲਾ ਸਿੰਘ ਗੱਗੜਪੁਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਦੇ ਰੋਸ਼ ਵਜੋਂ 5 ਜੂਨ ਤੱਕ ਪੰਜਾਬ ਸਰਕਾਰ ਦੇ ਸਾਰੇ ਜ਼ਿਲਿਆਂ ਵਿੱਚ ਅਰਥੀ ਫੁਕ ਮੁਜਾਹਰੇ ਕੀਤੇ ਜਾਣਗੇ,ਜੇਕਰ ਸਰਕਾਰ ਨੇ ਫ਼ੇਰ ਵੀ ਮਸਲੇ ਦਾ ਹੱਲ ਨਾ ਕੀਤਾ ਤਾਂ ਉਸਤੋਂ ਬਾਅਦ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਧਰਨੇ ਤੋਂ ਬਾਅਦ ਯੂਨੀਅਨ ਵੱਲੋਂ ਪਾਵਰਕਾਮ ਦੇ ਮੁਖ ਦਫ਼ਤਰ ਦਾ ਘਿਰਾਓ ਵੀ ਕੀਤਾ ਗਿਆ
ਅੰਤ ਵਿੱਚ ਸੋਮਾ ਸਿੰਘ ਤੇ ਸੁਰਿੰਦਰ ਸਿੰਘ ਧਰਾਂਗਵਾਲਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਕੀਤੇ ਹੋਏ ਵਾਅਦੇ ਮੁਤਾਬਿਕ ਰਹਿੰਦੇ ਲਾਇਨਮੈਨਾਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਤਾਂ ਜੱਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਜਗਤਾਰ ਸਿੰਘ ਮਾਹੀਨੰਗਲ,ਰਾਜਿੰਦਰ ਗੁਰਦਾਸਪੁਰ, ਸੁਰਿੰਦਰ ਸਿੰਘ, ਜੋਗਿੰਦਰ ਮੰਝ, ਗੁਰਦਾਸਪੁਰ, ਸੁਖਵਿਦਰ ਸਿੰਘ ਪਠਾਨਕੋਟ, ਹਰਪ੍ਰੀਤ ਸਿੰਘ ਮੜਾਕ, ਮਨਮੋਹਨ ਸਿੰਘ ਮੁਕਤਸਰ, ਮਨਜੀਤ ਸਿੰਘ ਲੱਡਾ, ਜਗਦੀਪ ਸਿੰਘ ਮਹਿਰਾਜ, ਜਗਸੀਰ ਖਾਰਾ, ਜਸਵਿੰਦਰ ਸਿੰਘ ਪਟਿਆਲਾ, ਪਾਲਾ ਰਾਮ, ਹਿਤੇਸ਼ ਕੁਮਾਰ ਅਤੇ ਗੁਰਦੇਵ ਸਿੰਘ ਮਮਦੋਟ ਆਦਿ ਹਾਜਰ ਸਨ।

